Friday, April 10, 2026

ਸੌਦਾ ਸਾਧ ਨੂੰ ਮਾਫੀ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾ ਦੇ ਉੱਲਟ – ਜਥੇ ਬਲਦੇਵ ਸਿੰਘ

Baldev Singh

ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ ਬਿਊਰੋ) – ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਆਪਣੇ ਹੈਡ ਕੇਆਰਟਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ, ਪਰ ਬੀਤੇ ਕੱਲ ਪੰਜ ਸਿੰਘ ਸਾਹਿਬਾਨ ਵੱਲੋਂ ਗੁਰੂ ਪੰਥ ਦੇ ਦੋਖੀ ਗੁਰਮੀਤ ਰਾਮ ਰਹੀਮ ਜਿਸ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਭੇਸ ਧਾਰ ਕੇ ਡੇਰਾ ਸਲਾਬਤਪੁਰਾ (ਬਠਿੰਡਾ) ਵਿਖੇ ਬੱਜਰ ਪਾਪ ਕਰਨ ਕਰਕੇ ਉਸ ਦੇ ਕੂੜ ਪ੍ਰਚਾਰ ਨੂੰ ਠੱਲ ਪਾਉਣ ਲਈ ਹੁਕਮਨਾਮਾ ਜਾਰੀ ਕੀਤਾ ਸੀ।ਇਸ ਹੁਕਮਨਾਮੇ ਨੂੰ ਲਾਗੂ ਕਰਵਾਉਣ ਅਤੇ ਸੌਦਾ ਸਾਧ ਦੇ ਕੂੜ ਪ੍ਰਚਾਰ ਨੂੰ ਬੰਦ ਕਰਨ ਲਈ ਕੌਮ ਵੱਲੋਂ ਜੋ ਸ਼ਹੀਦੀਆਂ ਦਿੱਤੀਆਂ ਗਈਆਂ। ਸੌਦਾ ਸਾਧ ਖਿਲਾਫ ਚੱਲ ਰਹੇ ਸਿੱਖ ਸੰਘਰਸ਼ ਨੂੰ ਦਰਕਿਨਾਰ ਕਰਦੇ ਹੋਏ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾ ਨੂੰ ਠੇਸ ਪਹੂੰਚਾਉਦਿਆਂ ਹੋਇਆ ਗੁਰਮੀਤ ਰਾਮ ਰਹੀਮ ਨੂੰ ਮਾਫ ਕਰਨ ਦਾ ਜੋ ਫੈਸਲਾ ਕੌਮ ਤੇ ਥੋਪਿਆ ਗਿਆ ਹੈ।ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਪੰਜ ਸਿੰਘ ਸਾਹਿਬਾਨ ਦੇ ਇਸ ਫੈਸਲੇ ਨਾਲ ਸਹਿਮਤ ਨਹੀਂ ਅਤੇ ਸਮਾਂ ਮੰਗ ਕਰਦਾ ਹੈ ਕਿ ਸਿੱਖ ਕੌਮ ਨੂੰ ਇੱਕਠੇ ਹੋ ਕੇ ਸੁੱਚਜੀ ਸੇਧ ਦੇਣ ਲਈ ਕੋਈ ਨਿੱਘਰ ਫੈਸਲਾ ਜਰੂਰ ਕਰਨਾ ਪਵੇਗਾ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply