Monday, April 6, 2026

ਸਿਰਸਾ ਸਾਧ ਦਾ ਬਾਈਕਾਟ ਜਾਰੀ ਰਹੇਗਾ – ਗੋਪਾਲ ਸਿੰਘ ਚਾਵਲਾ

ਅੰਮ੍ਰਿਤਸਰ, 25 ਸਤੰਬਰ (ਪ.ਪ) – ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨ ਸਿੱਖ ਸੰਗਤ ਦੇ ਪ੍ਰਧਾਨ ਸz. ਗੋਪਾਲ ਸਿੰਘ ਚਾਵਲਾ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾ ਕੇ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਿਰਸੇ ਵਾਲੇ ਸੌਦਾ ਸਾਧ ਨੂੰ ਸ੍ਰੀ ਅਕਾਲ ਤਖਤ ਤੋ ਆਮ ਮੁਆਫੀ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਵਿਸ਼ਵ ਭਰ ਦੇ ਸਿੱਖ ਜਥੇਦਾਰਾਂ ਦੇ ਫੈਸਲੇ ਤੋ ਦੁੱਖੀ ਹਨ ਤੇ ਜਥੇਦਾਰਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਕੇ ਸੌਦਾ ਸਾਧ ਦਾ ਬਾਈਕਾਟ ਜਾਰੀ ਰੱਖਣਾ ਚਾਹੀਦਾ ਹੈ।ਜਾਰੀ ਇੱਕ ਬਿਆਨ ਰਾਹੀ ਸz. ਚਾਵਲਾ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਹਕਾਰ ਕਮੇਟੀ ਵਿੱਚ ਦੁਨੀਆਂ ਭਰ ਦੇ ਸਿੱਖਾਂ ਦੇ ਨੁੰਮਾਇੰਦੇ ਸ਼ਾਮਲ ਹਨ ਅਤੇ ਸਲਾਹਕਾਰ ਕਮੇਟੀ ਇਸ ਫੈਸਲੇ ਦਾ ਵਿਰੋਧ ਕਰਦੀ ਹੈ।ਉਹ ਜਥੇਦਾਰ ਕੋਲੋ ਮੰਗ ਕਰਦੀ ਹੈ ਕਿ ਉਹ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦਾ ਸਰਵਉੱਚ ਤਖਤ ਹੈ ਜਿਥੇ ਹਰ ਸਿੱਖ ਦਾ ਸਿਰ ਝੁਕਦਾ ਹੈ ਤੇ ਉਸ ਤਖਤ ਦੇ ਜਥੇਦਾਰ ਵੱਲੋ ਅਜਿਹੇ ਬੇਹੂਦੇ ਫੈਸਲੇ ਲੈਣੇ ਸੋਭਦੇ ਨਹੀ ਹਨ।ਉਹਨਾਂ ਕਿਹਾ ਕਿ ਸੌਦਾ ਸਾਧ ਦਾ ਇਸ ਵੇਲੇ ਆਰ.ਐਸ.ਐਸ ਨਾਲ ਸਿੱਧਾ ਸਬੰਧ ਹੈ ਤੇ ਬਾਦਲ ਸਰਕਾਰ ਨੇ ਆਰ.ਐਸ.ਐਸ ਨੂੰ ਖੁਸ਼ ਕਰਨ ਲਈ ਜਥੇਦਾਰਾਂ ਕੋਲੋ ਸੌਦਾ ਸਾਧ ਦੀ ਮੁਆਫੀ ਦਾ ਫੈਸਲਾ ਕਰਵਾਇਆ ਹੈ ਜਿਹੜਾ ਸਿੱਖ ਪੰਥ ਨੂੰ ਪ੍ਰਵਾਨ ਨਹੀ ਹੈ। ਉਹਨਾਂ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਜਥੇਦਾਰਾਂ ਨੇ ਸੌਦਾ ਸਾਧ ਨੂੰ ਮੁਆਫ ਕਰਨ ਦੇ ਲਏ ਗਏ ਫੈਸਲੇ ਤੇ ਮੁੜ ਵਿਚਾਰ ਨਾ ਕੀਤੀ ਤਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਹੋਣ ਵਾਲੇ ਵਿਸ਼ਵ ਭਰ ਦੇ ਸਿੱਖਾਂ ਦੇ ਇਕੱਠ ਸਮੇਂ ਪਾਕਿਸਤਾਨ ਦੇ ਸਿੱਖ ਕੌਮ ਵੱਡਾ ਫੈਸਲਾ ਲੈਣਗੇ।ਉਹਨਾਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਵੀ ਤੁਰੰਤ ਲਾਗੂ ਕਰਨ ਦੀ ਪ੍ਰੀਕਿਰਿਆ ਨੂੰ ਸ਼ੁਰੂ ਕੀਤਾ ਜਾਵੇ ਕਿਉਕਿ ਪਾਕਿਸਤਾਨ ਸਮੇਤ ਦੁਨੀਆਂ ਭਰ ਦੇ ਸਿੱਖਾਂ ਦੇ ਵੱਡਾ ਹਿੱਸਾ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੰਦੇ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply