Friday, July 24, 2026

ਗੁ: ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ.ਪੀ) ਦੇ ਲੰਗਰ ਹਾਲ ਤੇ ਯਾਤਰੀ ਨਿਵਾਸ ਦਾ ਉਦਘਾਟਨ

PPN2609201504

ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦੀ ਕਾਰ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਉਨ੍ਹਾਂ ਦੇ ਸਹਿਯੋਗੀ ਬਾਬਾ ਸੁਰਿੰਦਰ ਸਿੰਘ ਤੇ ਬਾਬਾ ਰਵਿੰਦਰ ਸਿੰਘ ਜੀ ਵੱਲੋਂ ਕਰਵਾਈ ਗਈ।
ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਗੁਰੂ ਜੱਸ ਗਾਇਣ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਦ ਪਹੁੰਚਣਾ ਸੀ ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਣ ਉਨ੍ਹਾਂ ਵੱਲੋਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼ੋ੍ਰਮਣੀ ਕਮੇਟੀ ਤੋਂ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਸ਼ਿਰਕਤ ਕੀਤੀ।ਦੀਵਾਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਲੰਂਗਰ ਹਾਲ ਦੀ ਨਵੀਂ ਬਣੀ ਇਮਾਰਤ ਅਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦਾ ਉਦਘਾਟਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਸੁਰਿੰਦਰ ਸਿੰਘ, ਬਾਬਾ ਰਵਿੰਦਰ ਸਿੰਘ ਤੇ ਸ. ਹਰਭਜਨ ਸਿੰਘ ਮਨਾਵਾਂ ਨੇ ਕੀਤਾ।ਉਦਘਾਟਨ ਉਪਰੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ. ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਨੂੰ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਅਤੇ ਖਰੀਦੀ ਜਗ੍ਹਾ ਦੀਆਂ ਰਜਿਸਟਰੀਆਂ ਸੌਂਪੀਆਂ।
ਸz: ਬੇਦੀ ਨੇ ਦੱਸਿਆ ਕਿ ਇਹ ਲੰਗਰ ਹਾਲ ਤੇ ਯਾਤਰੀ ਨਿਵਾਸ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਆਉਣ ਵਾਲੇ ਦੀ ਸਹੂਲਤ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਯਾਤਰੀ ਨਿਵਾਸ ਵਿੱਚ ਦੋ ਯਾਤਰੀ ਹਾਲ ਤੇ ੧੦ ਅਟੈਚ ਬਾਥਰੂਮ ਕਮਰੇ ਹਨ ਤਾਂ ਜੋ ਦੂਰੁਦੁਰਾਡੇ ਤੋਂ ਆਏ ਯਾਤਰੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਉਨ੍ਹਾਂ ਨਾਲ ਸz: ਜਤਿੰਦਰ ਸਿੰਘ ਐਸ ਡੀ ਓ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply