ਸੰਦੌੜ ਨਥਾਣਾ, 26 ਸਤੰਬਰ (ਹਰਮਿੰਦਰ ਸਿੰਘ/ਸਿਧੂ) – ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨਥਾਣਾ ਦੇ ਚੁਣੇ ਗਏ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨਗੀ ਦੀ ਚੋਣ ਕਰਨ ਲਈ ਮਿਲਕ ਪਲਾਂਟ ਬਠਿੰਡਾ ਦੇ ਡਾਇਰੈਕਟਰ ਜਰਨੈਲ ਸਿੰਘ ਨਥਾਣਾ ਦੀ ਨਿਗਰਾਨੀ ਹੇਠ ਸਹਿਕਾਰੀ ਵਿਭਾਗ ਦੇ ਨੁਮਾਇੰਦੇ ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਹੋਈ ਜਿਸ ਵਿਚ ਬਲਵੰਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਸਭਾ ਦੇ ਸਕੱਤਰ ਸੁਖਦੇਵ ਸਿੰਘ ਅਤੇ ਸਹਾਇਕ ਸਕੱਤਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਤ ਪ੍ਰਧਾਨ ਜਸਵਿੰਦਰ ਸਿੰਘ,ਮੈਂਬਰ ਰਾਮ ਦਿੱਤਾ ਸਿੰਘ,ਨਿਰਮਲ ਸਿੰਘ,ਦਰਸ਼ਨ ਸਿੰਘ ਸਲਾਣੀ, ਮਨਜੀਤ ਕੌਰ,ਹਰਵਿੰਦਰ ਕੌਰ ਆਦਿ ਚੁਣੇ ਗਏ। ਸੈਕਟਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਦੁੱਧ ਉਤਪਾਦਕਾਂ ਨੂੰ ਜ਼ਿਆਦਾ ਲਾਭ ਪਹੁੰਚਾਉਣ ਲਈ ਸਹਿਕਾਰੀ ਸਭਾ ਦਾ ਪੁਨਰਗਠਨ ਕੀਤਾ ਗਿਆ ਹੈ। ਇਹ ਨਵਚੁਣੇ ਮੈਂਬਰ ਤੇ ਅਹੁਦੇਦਾਰ ਤਨਦੇਹੀ ਨਾਲ ਕੰਮ ਕਰਕੇ ਸੁਸਾਇਟੀ ਨੂੰ ਨਵੀਆਂ ਬੁਲੰਦੀਆਂ ਛੂਹਣ ਦੇ ਯੋਗ ਬਣਾਉਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media