Thursday, September 19, 2024

ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਮਹਾਤਮਾ ਹੰਸਰਾਜ ਦਿਵਸ ਮਨਾਇਆ

PPN190416
ਅੰਮ੍ਰਿਤਸਰ, 19  ਅਪ੍ਰੈਲ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵੱਲੋਂ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਸਤਿਕਾਰ ਨਾਲ ਮਨਾਇਆ ਗਿਆ। ਆਰਿਆ ਸਮਾਜ ਰਤਨ ਅਤੇ ਸਮਾਜ ਸੁਧਾਰਕ ਮਹਾਤਮਾ ਹੰਸਰਾਜ ਜੀ ਦੇ ਜੀਵਨ ਅਤੇ ਸਿਖਿਆਵਾਂ ਤੇ ਸਵੇਰ ਦੀ ਸਭਾ ਵਿਚ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੇ ਇਸ ਮੌਕੇ ਤੇ ਮਹਾਤਮਾ ਜੀ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਗਿਆਨਮਈ ਰਾਹ ਜਿਹੜਾ ਮੈਂ ਮੇਰੀ ਤੋਂ ਉਪਰ ਉਠ ਕੇ ਕੁਰਬਾਨੀ ਅਤੇ ਸਮਾਜ ਲਈ ਕੁਝ ਕਰ ਗੁਜ਼ਰਨ ਦੀ ਸਿੱਖਿਆ ਦਿੰਦਾ ਹੈ, ਦੇ ਬਾਰੇ ਜਾਣਕਾਰੀ ਦਿੱਤੀ। ਇਸ ਸ਼ੁੱਭ ਮੌਕੇ ਤੇ ਵਿਦਿਆਰਥੀਆਂ ਨੇ ਸåਸ਼ਰਚਿਤ ਕਵਿਤਾ ਵੀ ਪੇਸ਼ ਕੀਤੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਮੌਕੇ ਤੇ ਆਪਣੀਆਂ ਸ਼ੁੱੱਭ ਇਛਾਵਾਂ ਵਿਦਿਆਰਥੀਆਂ ਨੂੰ ਭੇਜਦੇ ਹੋਏ ਮਹਾਤਮਾ ਜੀ ਦੇ ਦਿਖਾਏ ਹੋਏ ਰਾਹ ਤੇ ਚਲਣ ਦੀ ਪ੍ਰੇਰਨਾ ਦਿਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚੇ ਆਰਿਆਸ਼ਸਮਾਜੀ ਬਣਨ ਲਈ ਵੀ ਕਿਹਾ।ਸਕੂਲ ਦੇ ਮਾਣਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਇਸ ਮੌਕੇ ਉਪਰ ਕਿਹਾ ਕਿ ਮਹਾਤਮਾ ਹੰਸਰਾਜ ਜੀ ਨੇ ਜੀਵਨ ਭਰ ਸਿਖਿਆ ਦੇ ਮਾਧਿਅਮ ਰਾਂਹੀ ਸਮਾਜਿਕ ਬੁਰਾਈਆਂ ਦੇ ਖਾਤਮੇ ਤੇ ਜ਼ੋਰ ਦਿਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਹਾਤਮਾ ਜੀ ਦਾ ਜੀਵਨ ਉਨ੍ਹਾਂ ਲਈ ਚਾਨਣਮੁਨਾਰਾ ਹੈ। ਉਨ੍ਹਾਂ ਨੂੰ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸਾਕਾਰਾਤਮਕ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply