Thursday, April 30, 2026

ਗੁ: ਕਲਗੀਧਰ ਸਾਹਿਬ ਵਿਖੇ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਮਨਾਈ

PPN2709201518

ਛੇਹਰਟਾ, 27 ਸਤੰਬਰ (ਸੁਖਬੀਰ ਖੁਰਮਨੀਆਂ) – ਗੁਰਦੁਆਰਾ ਕਲਗੀਧਰ ਸਾਹਿਬ ਜੀ ਨਰਾਇਣਗੜ ਸਥਿਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਸਲਾਨਾ ਬਰਸੀ ਬਾਬਾ ਗੁਰਦੇਵ ਸਿੰਘ ਜੀ ਕੁੱਲੀ ਵਾਲਿਆਂ ਦੀ ਰਹਿਨੁਮਾਈ ਤੇ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਈ ਗਈ, ਜਿਸ ਦੌਰਾਨ ਸੰਤ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਸਿੰਘ ਸਾਹਿਬ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਭਾਈ ਸੁਖਜਿੰਦਰ ਸਿੰਘ, ਸਿੰਘ ਸਾਹਿਬ ਭਾਈ ਰਵੈਲ ਸਿੰਘ, ਗਿਆਨੀ ਤਰਸੇਮ ਸਿੰਘ ਕੱਥਾ ਵਾਚਕ ਗੁ: ਸ਼੍ਰੀ ਪਿਪਲੀ ਸਾਹਿਬ, ਜੱਥਾ ਸਵਿੰਦਰ ਸਿੰਘ ਭੰਗੂ ਢਾਡੀ ਜੱਥਾ, ਭਾਈ ਗਰਭੇਜ ਸਿੰਘ ਚਵਿੰਡਾ ਢਾਡੀ ਜੱਥਾ, ਭਾਈ ਇੰਦਰਦੀਪ ਸਿੰਘ ਰਾਗੀ ਜੱਥਾ ਵਾਲੇ ਤੇ ਕੀਰਤਨੀ ਜੱਥੇ ਅਤੇ ਹੌਰ ਸੰਤ ਮਹਾਪੁਰਸ਼ਾਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ, ਸਾਬਕਾ ਕੌਂਸਲਰ ਰਮਨ ਬਖਸ਼ੀ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।
ਇਸ ਮੋਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਨੇ ਕਿਹਾ ਕਿ ਸਾਨੂੰ ਮਹਾਂਪੁਰਸ਼ਾਂ ਦੀਆਂ ਮਨਾਈਆਂ ਬਰਸੀਆਂ ਤਾਂ ਹੀ ਸਫਲਾ ਹਨ ਜੇਕਰ ਅਸੀ ਉਨਾਂ ਦੇ ਪਾਏ ਪੂਰਨਿਆਂ ਤੇ ਚੱਲਦੇ ਹੋਏ ਆਪਣਾ ਜੀਵਨ ਸਫਲਾ ਕਰ ਸਕੀਏ।ਇਸ ਮੋਕੇ ਕਲਗੀਧਰ ਗੁਰਦੁਆਰਾ ਸਾਹਿਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਿੰਘ ਸਾਹਿਬ ਭਾਈ ਸੁਖਜਿੰਦਰ ਸਿੰਘ ਤੇ ਸਿੰਘ ਸਾਹਿਬ ਭਾਈ ਰਵੇਲ ਸਿੰਘ, ਭਾਈ ਰਾਮ ਸਿੰਘ ਤੇ ਮਗਵਿੰਦਰ ਸਿੰਘ ਖਾਪੜਖੇੜੀ ਤੇ ਹੌਰ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ।ਇਸ ਮੋਕੇ ਗੁਰੁ ਦੇ ਅਤੁੱਟ ਲੰਗਰ ਵੀ ਵਰਤਾਏ ਗਏ।ਇਸ ਮੋਕੇ ਜਨਰਲ ਸਕੱਤਰ ਗੁਰਨਾਮ ਸਿੰਘ ਸੰਧੂ, ਲਖਵਿੰਦਰ ਸਿੰਘ ਵਾਇਸ ਪ੍ਰਧਾਨ, ਗੁਰਜੀਤ ਸਿੰਘ, ਸੁਖਦੇਵ ਸਿੰਘ ਕੋਹਾਲਾ, ਗੁਰਚਰਨ ਸਿੰਘ ਕੋਹਾਲਾ, ਹੈੱਡ ਗ੍ਰੰਥੀ ਬਾਬਾ ਮਨਜੀਤ ਸਿੰਘ, ਹਰਦਿਆਲ ਸਿੰਘ, ਓਂਕਾਰ ਸਿੰਘ, ਪਲਵਿੰਦਰ ਸਿੰਘ ਪਾਲੀ, ਕਿਸ਼ਨ ਸ਼ਰਮਾ, ਦਿਲਰਾਜ ਸਿੰਘ, ਨਿਸ਼ਾਨ ਸਿੰਘ, ਜਰਮਨਜੀਤ ਸਿੰਘ, ਅਮਰਜੀਤ ਸਿੰਘ ਨੌਬਲ, ਜਥੇਦਾਰ ਸੁਖਦੇਵ ਸਿੰਘ, ਗੰਗਾ ਸਿੰਘ, ਰਣਜੀਤ ਸਿੰਘ ਲਾਟੀ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੱਬਾ, ਪ੍ਰਦੀਪ ਭਾਰਦਵਾਜ, ਸੀਨੀਅਰ ਮੀਤ ਪ੍ਰਧਾਨ ਸਵਰਣ ਸਿੰਘ ਰੰਧਾਵਾ, ਪ੍ਰਧਾਨ ਪੰਨਾ ਲਾਲ ਭਾਰਦਵਾਜ, ਚੇਤਨ ਰਾਮਪਾਲ, ਹਰੀਸ਼ ਡੰਗ, ਸਤੀਸ਼ ਮੰਟੂ, ਕੁਲਦੀਪ ਸਿੰਘ ਮਾਨ, ਕੈਪਟਨ ਸੁਰਜਣ ਸਿੰਘ, ਬੀਬੀ ਬਲਵਿੰਦਰ ਕੌਰ ਸੰਧੂ, ਸੁਖਦੇਵ ਸੋਨੀ, ਨਰਿੰਦਰ ਕੁਮਾਰ, ਨਰੇਸ਼ ਕੁਮਾਰ, ਸੂਬਾ ਸਿੰਘ ਵਡਾਲਾ ਆਦਿ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply