ਸੰਦੌੜ, 28 ਸਤੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਬਿਸਨਗੜ੍ਹ (ਬਈਏਵਾਲ) ਵਿਖੇ ਗੁਰਦੁਆਰਾ ਸਿੰਘ ਸਭਾ ਬਿਸਨਗੜ੍ਹ ਦੀ ਕਮੇਟੀ ਦੇ ਉਪਰਾਲੇ ਸਦਕਾ ਬਚਿਆਂ ਨੂੰ ਸਿੱਖੀ ਇਤਿਹਾਸ, ਗੁਰਬਾਣੀ ਦੀ ਸੰਥਿਆ ਅਤੇ ਸ਼ਬਦ ਕੀਰਤਨ, ਗੁਰਸਿੱਖੀ ਜੀਵਨ ਜਿਊਣ ਪ੍ਰਤੀ ਜਾਗਰੂਕ ਕਰਵਾਉਣ ਸੰਬੰਧੀ ਸਿਖਲਾਈਕੈਂਪ ਆਯੋਜਿਤ ਕੀਤਾ ਗਿਆ।ਹਰੇਕ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਭੋਗਾਂ ਉਪਰੰਤ ਪੰਥ ਦੇ ਸਿਰਮੌਰ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਵੱਲੋਂ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਉਨ੍ਹਾਂ ਕਿਹਾ ਕਿ ਬਚਿਆਂ ਦੇ ਮਾਪੇ ਧੰਨ ਹਨ, ਜੋ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ, ਸਿੱਖੀ ਇਤਿਹਾਸ ਬਾਰੇ ਜਾਗਰੂਕ ਅਤੇ ਗੁਰਬਾਣੀ ਸੰਥਿਆ, ਸ਼ਬਦ ਕੀਰਤਨ ਦੀ ਸਿੱਖਿਆ ਪ੍ਰਾਪਤ ਕਰਨ ਲਈ ਘਰੋਂ ਗੁਰੂ ਘਰ ਭੇਜਦੇ ਹਨ।ਉਪਰੰਤ ਗੁਰੂਘਰ ਦੀ ਕਮੇਟੀ ਵੱਲੋਂ ਗੁਰਬਾਣੀ ਦੀ ਸੰਥਿਆ ਤੇ ਸ਼ਬਦ ਕੀਰਤਨ ਦੀ ਸਿਖਲਾਈ ਦੇ ਰਹੇ ਭਾਈ ਅਮਰਜੀਤ ਸਿੰਘ ਅਤੇ ਬਾਬਾ ਬਲਿਹਾਰ ਸਿੰਘ ਦਾ ਧੰਨਵਾਦ ਕੀਤਾ ਅਤੇ ਕੈਂਪ ਵਿਚ ਸਿਖਲਾਈ ਲੈ ਰਹੇ ਬਚਿਆਂ ਨੂੰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੈੱਡ ਗ੍ਰੰਥੀ ਅਵਤਾਰ ਸਿੰਘ, ਪ੍ਰਧਾਨ ਚਮਕੌਰ ਸਿੰਘ, ਸਾਬਕਾ ਪ੍ਰਧਾਨ ਕੁਲਦੀਪ ਸਿੰਘ, ਸੂਬੇਦਾਰ ਨਿਰਮਲ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ ਤੋਂ ਇਲਾਵਾ ਸੰਗਤਾਂ ਦਾ ਇਕੱਠ ਹਾਜ਼ਰ ਸੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media