ਸੰਦੌੜ, 28 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿੰਡ ਬੜੂੰਦੀ ਨਾਨਕਸਰ ਠਾਠ ਮਾਨਾਂ ਪੱਤੀ ਵਿਖੇ ਧੰਨ ਧੰਨ ਬਾਬਾ ਈਸਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਮਹਾਂ ਸੰਪਟ ਅਖੰਡ ਪਾਠ ਸਾਹਿਬ ਜੀ ਦੇ ਮੱਧ ਦੇ ਭੋਗ ਪਾਏ ਗਏ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਧੰਨਾ ਸਿੰਘ ਜੀ ਦੀ ਦੇਖ ਰੇਖ ਹੇਠ ਇਹ ਸਮਾਗਮ 13 ਸਤੰਬਰ ਤੋਂ ਸ੍ਰੀ ਆਯੋਜਿਤ ਕਰਵਾਏ ਗਏ ਹਨ ਜਿਨਾਂ ਦੇ ਮੱਧ ਦੇ ਭੋਗ ਪਾਏ ਗਏ ਹਨ ਅਤੇ ਸੰਪੂਰਤਾ ਦੇ ਭੋਗ 8 ਅਕਤੂਬਰ ਨੂੰ ਪਾਏ ਜਾਣਗੇ ਉਪਰੰਤ ਰਾਤ ਦੇ ਦਿਵਾਨ ਪੰਥ ਪ੍ਰਸਿਧ ਪ੍ਰਚਾਰਕਾਂ, ਕੀਰਤਨੀਏ ਰਾਗੀ ਢਾਡੀ ਜੱਥਿਆਂ ਵਲੋਂ ਹਾਜਰੀ ਭਰ ਆਈਆਂ ਸੰਗਤਾਂ ਨੂੰ ਬਾਬਾ ਈਸ਼ਰ ਸਿੰਘ ਦੇ ਜੀਵਨ, ਕਥਾ ਕੀਰਤਨ ਅਤੇ ਗੁਰ ਇਤਿਹਾਸ ਬਾਰੇ ਜਾਣੂੰ ਕਰਵਾ ਕੇ ਗੁਰ ਚਰਨਾਂ ਨਾਲ ਜੋੜਿਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media