ਭਿੱਖੀਵਿੰਡ, 28 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਡੇਰਾ ਮੁਖੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਮੁਆਫੀ ਦੇਣ ਦੀ ਮੰਦਭਾਗੀ ਕਾਰਵਾਈ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਹਲਕਾ ਖੇਮਕਰਨ ਤੋਂ ਆਮ ਆਸਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਮਾੜੀ ਉਧੋਕੇ ਨੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰਾਂ ਵਲੋਂ ਬੰਦ ਕਮਰੇ ਵਿੱਚ ਲਏ ਗਏ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਧਾਰਮਿਕ ਆਗੂ ਅਕਾਲੀ ਦਲ ਦੇ ਸਿਆਸੀ ਦਬਾਅ ਹੇਠ ਹਨ।ਉਨਾਂ ਕਿਹਾ ਕਿ ਸਿੱਖਾਂ ਵਿੱਚ ਪੈਦਾ ਹੋਏ ਭਾਰੀ ਰੋਸ ਨੂੰ ਦੇਖਦਿਆਂ ਸਿੰਘ ਸਾਹਿਬਾਨ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media