Tuesday, September 29, 2026

ਬੁਢਾਪਾ ਪੈਨਸ਼ਨ ਦੇ ਕੱਟੇ ਗਏ ਕਾਰਡਾਂ ਦੇ ਯੋਗ ਲਾਭਪਾਤਰੀਆਂ ਨੂੰ ਪੜ੍ਹਤਾਲ ਉਪਰੰਤ ਮਿਲੇਗਾ ਲਾਭ – ਅਸ਼ਵਨੀ ਸ਼ਰਮਾ

PPN2809201521

ਪਠਾਨਕੋਟ, 28 ਸਤੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ।ਇਸ ਮੀਟਿੰਗ ਵਿੱਚ ਸ੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਅਨਿਲ ਰਾਮਪਾਲ ਮੰਡਲ ਪ੍ਰਧਾਨ ਭਾਜਪਾ, ਰਾਜਿੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਉਮਾ ਕੁਮਾਰੀ ਸੀ.ਡੀ.ਪੀ.ਓ., ਸੁਰਿੰਦਰ ਸੈਣੀ ਏ.ਐਫ.ਐਸ.ਓ, ਸਬੰਧਤ ਅਧਿਕਾਰੀਆਂ ਤੋਂ ਇਲਾਵਾ ਸਮੂਹ ਵਾਰਡਾਂ ਦੇ ਨਗਰ ਕੌਂਸਲਰ ਹਾਜਰ ਸਨ।
ਸ੍ਰੀ ਸ਼ਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਵਿਧਾਨ ਸਭਾ ਹਲਕਾ ਪਠਾਨਕੋਟ ਦੇ 7717 ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਹਲਕੇ ਦੇ ਜਿੰਨ੍ਹਾਂ ਯੋਗ ਲਾਭਪਾਤਰੀਆਂ ਦੇ ਕਾਰਡ ਕੱਟੇ ਗਏ ਹਨ। ਉਨ੍ਹਾਂ ਦੀ ਪੜ੍ਹਤਾਲ ਕਰਕੇ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਵੱਲੋਂ ਪੈਨਸ਼ਨ ਦੀ ਰੁਕਾਵਟ ਦਾ ਇਹ ਮਾਮਲਾ ਬਹੁਤ ਜਲਦੀ ਹੱਲ ਕਰ ਦਿੱਤਾ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਸੁਚਾਰੂ ਢੰਗ ਨਾਲ ਯੋਗ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਲਗਭਗ 80 ਪ੍ਰਤੀਸ਼ਤ ਲੋਕਾਂ ਨੂੰ ਨਵੀਂ ਆਟਾ ਦਾਲ ਸਕੀਮ ਤਹਿਤ 10 ਮਹੀਨਿਆਂ ਦੀ ਕਣਕ ਵੰਡ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਕਣਕ ਨਹੀਂ ਮਿਲੀ ਹੈ, ਉਨ੍ਹਾਂ ਨੂੰ ਆਉਣ ਵਾਲੇ 15 ਦਿਨਾਂ ਵਿੱਚ ਕਣਕ ਵੰਡ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਵਿਅਕਤੀਆਂ ਨੂੰ ਸਰਕਾਰ ਇਸ ਸਕੀਮ ਅਧੀਨ ਲਿਆਉਣ ਲਈ ਸੰਵੇਦਨਸ਼ੀਲਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਸ ਸਕੀਮ ਤਹਿਤ ਯੋਗ ਵਿਅਕਤੀਆਂ ਨੂੰ ਲਾਭ ਦਿੱਤਾ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply