Wednesday, March 18, 2026

3 ਨੂੰ ਦਸ ਹਜ਼ਾਰ ਸਕੂਲੀ ਬੱਚੇ ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਦੇਣਗੇ ਸੁਨੇਹਾ ਡੀ.ਸੀ

ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਦਾ ਉਪਰਾਲਾ

PPN2909201506

ਅੰਮ੍ਰਿਤਸਰ, 29 ਸਤੰਬਰ (ਗੁਰਚਰਨ ਸਿੰਘ) – ਸਥਾਨਕ ਖ਼ਾਲਸਾ ਕਾਲਜ ਵਿਖੇ 3 ਅਕਤੂਬਰ 2015 ਨੂੰ ਨਸ਼ਿਆਂ ਖਿਲਾਫ਼ ਕੀਤੇ ਜਾਣ ਵਾਲੇ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਪ੍ਰਬੰਧਾਂ ਦੇ ਜਾਇਜ਼ੇ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਦੇ 10 ਹਜ਼ਾਰ ਵਿਦਿਆਰਥੀ ਇਕੋ ਜਗ੍ਹਾ ਇਕੱਠੇ ਹੋ ਕੇ ਅੰਮ੍ਰਿਤਸਰ ਦਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਨਾਂਅ ਦਰਜ ਕਰਵਾਉਣ ਲਈ ਉਪਰਾਲਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2012 ਵਿਚ 4400 ਬੱਚਿਆਂ ਨੇ ਮੁੰਬਈ ਵਿਖੇ ਅਜਿਹਾ ਅਨੋਖਾ ਰਿਕਾਰਡ ਬਣਾ ਕੇ ਗਿਨੀਜ਼ ਬੁੱਕ ਵਿਚ ਆਪਣਾ ਨਾਂਅ ਦਰਜ ਕਰਵਾਇਆ ਸੀ। ਇਸ ਮੌਕੇ ਸ੍ਰੀ ਭਗਤ ਨੇ ਇਸ ਪ੍ਰੋਗਰਾਮ ਸਬੰਧੀ ਸਕੂਲ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ। ਇਸ ਦੌਰਾਨ ਸਕੂਲ ਮੁਖੀਆਂ ਨੇ ਦੱਸਿਆ ਕਿ ਇਸ ਮੈਗਾ ਈਵੈਂਟ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਲਿਆਉਣ-ਲਿਜਾਣ, ਡਰੈਸ, ਸਟੇਜ, ਵੱਖ-ਵੱਖ ਬਲਾਕਾਂ, ਬੈਰੀਕੇਡਿੰਗ, ਐਂਟਰੀ ਗੇਟਾਂ, ਬਿਜਲੀ, ਪੀਣ ਵਾਲਾ ਪਾਣੀ, ਰਿਫਰੈਸ਼ਮੈਂਟ, ਐਂਟਰੀ ਗੇਟਾਂ, ਕੰਟਰੋਲ ਰੂਮ, ਮੈਡੀਕਲ ਟੀਮਾਂ, ਐਂਬੂਲੈਂਸਾਂ, ਫਾਇਰ ਬ੍ਰਿਗੇਡਾਂ, ਰਿਕਵਰੀ ਵੈਨਾਂ, ਹੈਲਪ ਡੈਸਕ, ਸੁਰੱਖਿਆ, ਆਰਜ਼ੀ ਟਾਇਲਟਸ, ਟ੍ਰੈਫਿਕ ਰੂਟਾਂ, ਪਾਰਕਿੰਗ, ਪਛਾਣ ਪੱਤਰਾਂ, ਬਾਰ ਕੋਡਿੰਗ, ਸਫ਼ਾਈ ਅਤੇ ਸਟਾਲਾਂ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਵਿਚ ਕਾਮਯਾਬੀ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ, ਪ੍ਰੋਗਰਾਮ ਦੇ ਪ੍ਰਬੰਧ ਕਰਤਾ ਸ੍ਰੀ ਰਾਜ ਲੂਥਰਾ, ਐਸ. ਡੀ. ਐਮ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ-2 ਸ੍ਰੀ ਰਾਜੇਸ਼ ਸ਼ਰਮਾ, ਏ ਸੀ ਪੀ ਟ੍ਰੈਫਿਕ ਡਾ. ਬਾਲ ਕਿਸ਼ਨ ਸਿੰਗਲਾਜ਼ਿਲ੍ਹਾ ਖੇਡ ਅਸਫ਼ਰ ਸ੍ਰੀਮਤੀ ਹਰਪਾਲਜੀਤ ਕੌਰ, ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply