
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਅਧਿਆਪਕ ਵਰਗ ਦਾ ਸਮਾਜ ਨਿਰਮਾਣ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਅਧਿਆਪਕਾਂ ਨੂੰ ਸਮਾਜ ਵਿੱਚ ਇੱਜ਼ਤ ਮਾਣ ਤੇ ਸਨਮਾਨ ਦੇਣਾ ਹਰ ਸਖਸ਼ ਦਾ ਫਰਜ਼ ਹੈ। ਇਹ ਗੱਲ ਪ੍ਰਿਸੀਪਲ ਅੰਗਰੇਜ਼ ਸਿੰਘ ਨੇ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵੱਖ-ਵੱਖ ਅਧਿਆਪਕਾਂ ਦੇ ਸਨਮਾਨ ਸਮਾਰੋਹ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਗੁਰੂ ਦਾ ਸਭ ਤੋਂ ਅਹਿਮ ਸਥਾਨ ਹੁੰਦਾ ਹੈ ਅਤੇ ਇੱਕ ਯੋਗ ਗੁਰੂ ਤੋਂ ਸਿੱਖਿਆ ਹਾਸਲ ਕਰਕੇ ਹੀ ਕਿਸੇ ਵੀ ਮੰਜ਼ਿਲ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।ਸਨਮਾਨ ਸਮਾਰੋਹ ਦੌਰਾਨ ਅਧਿਆਪਕਾਂ ਨੂੰ ਨੂੰ ਵਧਾਈ ਦਿੰਦਿਆਂ ਸੰਸਥਾ ਦੇ ਚੇਅਰਮੈਨ ਲਛਮਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਕਰਮਜੋਗੀ ਅਧਿਆਪਕਾਂ ਨੂੰ ਸਨਮਾਨਤ ਕਰਕੇ ਬਹੁਤ ਵੱਡੀ ਖੁਸ਼ੀ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਨੂੰ ਪੜ੍ਹਾਈ ਦੇ ਨਾਲ ਸਮਾਜਿਕ ਕਦਰਾਂ ਕੀਮਤਾਂ ਨੂੰ ਵੀ ਸਮਝਾਊਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਉਪਰਾਲੇ ਕਰਨੇ ਚਾਹੀਦੇ ਹਨ।
ਇਸੇ ਦੌਰਾਨ ਡੀ.ਏ.ਵੀ ਸਕੂਲ ਤੇ ਇਲਾਕੇ ਦੇ ਲੋਕਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕ ਜਿਨ੍ਹਾਂ ‘ਚ ਪ੍ਰਿੰਸੀਪਲ ਕੁਲਵੰਤ ਸਿੰਘ, ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਅਨਿਲ ਸ਼ਰਮਾ, ਪ੍ਰਿੰਸੀਪਲ ਰੰਜੀਵ ਅਰੋੜਾ, ਸ੍ਰੀ ਸੁਲੱਖਣ ਸਿੰਘ, ਸੁਮਨ ਬਾਲਾ ,ਵਰਿੰਦਰ ਸਿੰਘ ਰੰਧਾਵਾ, ਪ੍ਰਭਜੋਤ ਸਿੰਘ ਹਾਕੀ ਕੋਚ, ਨਰਿੰਦਰ ਸਿੰਘ ਕੰਨਿਆਂ ਸਕੂਲ ਬਟਾਲਾ, ਸਰਬਜੀਤ ਸਿੰਘ ਚੱਠਾ, ਅਰਪਿੰਦਰ ਸਿੰਘ, ਬਲਜੀਤ ਸਿੰਘ, ਪੰਕਜ ਮਹਾਜਨ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸ੍ਰੀ ਵਰਿੰਦਰ ਪ੍ਰਭਾਕਰ, ਵਰਿੰਦਰ ਖੋਸਲਾ, ਡਾ ਮੰਗਤਾ ਰਾਮ ਤੇ ਸਕੂਲ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ ਤੇ ਵਿਦਿਆਰਥੀ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media