ਪੱਟੀ, 1 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਭਾਜਪਾ ਪੱਟੀ ਦੇ ਮੰਡਲ ਪ੍ਰਧਾਨ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿੱਚ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਦੇ ਇੰਚਾਰਜਾ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ਵਾਰਡਾਂ ਦੀਆ ਮਸ਼ਕਲਾਂ ਦੱਸੀਆਂ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਰਮਦੀਪ ਸਿੰਘ ਸੋਨੂੰ ਨੇ ਕਿਹਾ ਕਿ ਉਨਾਂ ਦੀ ਪਾਰਟੀ ਸ਼ਹਿਰ ਵਾਸੀਆਂ ਦੇ ਹਰ ਦੁੱਖ-ਸੁੱਖ ਵਿੱਚ ਸਾਥ ਦੇਵੇਗੀ ਤੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰੇਗੀ।ਉਹਨਾ ਕਿਹਾ ਕਿ ਮੌਜੂਦਾ ਸਰਕਾਰ ਵਿਕਾਸ ਦੇ ਨਾਮ ਤੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇ ਰਹੀ ਹੈ।ਉਹਨਾ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋ ਦੁੱਖੀ ਲੋਕ ਭਾਜਪਾ ਦਾ ਸਾਥ ਦੇ ਰਹੇ ਹਨ।ਉਹਨਾਂ ਨੇ ਕਿਹਾ ਲੋਕ ਸੈਂਟਰ ਸਰਕਾਰ ਦੀਆ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਭਾਜਪਾ ਦੀ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।ਉਹਨਾ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾ ਰਹੇ ਹਨ ਤੇ ਇਸੇ ਤਰ੍ਹਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਨਣ ‘ਤੇ ਪੰਜਾਬ ਨੂੰ ਭਾਰਤ ਦਾ ਨੰਬਰ ਇੱਕ ਸੂਬਾ ਬਣਾ ਦਿੱਤਾ ਜਾਵੇਗਾ।ਇਸ ਮੋਕੇ ਤੇ ਪ੍ਰਵੀਨ ਪੀਨਾ ਸੈਕਟਰੀ ਮੰਡਲ ਪੱਟੀ, ਮਹਿੰਦਰ ਪਾਲ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਭੁੱਲਰ, ਪ੍ਰੇਮ ਕੁਮਾਰ, ਪਰਮਿੰਦਰ ਸਿੰਘ, ਤਰਸੇਮ ਸਿੰਘ, ਚੰਦਰ ਮੋਹਣ, ਗੁਰਨਾਮ ਸਿੰਘ, ਮਨੀ ਜੈਨ, ਸੋਨੂੰ ਦਾਸ, ਸੁਖਚੈਨ ਸਿੰਘ, ਗੁਰਮੀਤ ਸਿੰਘ ਬੋਵੀ, ਜਤਿੰਦਰ ਸਿੰਘ ਬੱਬੂ ਆਦਿ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media