Sunday, March 15, 2026

ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਆਯੋਜਿਤ

PPN0210201531ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨੇੜਲੇ ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਹੋਇਆ। ਮੀਟਿੰਗ ਦੋਰਾਨ ਇੰਚਾਰਜ਼ ਮੁਹੰਮਦ ਲਿਆਕਤ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਇਕੱਲੇ-ਇਕੱਲੇ ਵਿਦਿਆਰਥੀ ਦੀਆਂ ਕਾਰਗੁਜਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਅਗਾਂਹ ਵਧੂ ਵਿਕਾਸ ਲਈ ਯੋਗਦਾਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਘਰੇਲੂ ਵਾਤਾਵਰਣ ਬੱਚਿਆਂ ਦੇ ਅਨੁਕੂਲ ਸਿਰਜਣ ਲਈ ਪ੍ਰੇਰਿਤ ਕੀਤਾ। ਸ਼੍ਰੀ ਲਿਆਕਤ ਨੇ ਪਿੰਡ ਵਾਸੀਆਂ ਵੱਲੋਂ ਜਿੱਥੇ ਪਹਿਲਾਂ ਤੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ, ਉੱਥੇ ਹੀ ਅੱਗੇ ਤੋਂ ਹੋਰ ਵੀ ਸ਼ਿਦਤ ਨਾਲ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ, ਕੁਲਵਿੰਦਰ ਸਿੰਘ, ਜਗਪਾਲ ਸਿੰਘ, ਦੀਪਕ ਕੁਮਾਰ, ਮੁਹੰਮਦ ਅਕਰਮ, ਮੈਡਮ ਸੰਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਆਦਿ ਵੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply