Friday, July 3, 2026

ਪ੍ਰਕਾਸ਼ ਕੁਟੀਆ ਮਿੱਠੇਵਾਲ ਵਿਖੇ ਧਾਰਮਿਕ ਸਮਾਗਮ 4 ਅਕਤੂਬਰ ਨੂੰ

PPN0210201508

ਸੰਦੌੜ, 2 ਅਕਤੂਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਮਿੱਠੇਵਾਲ ਪ੍ਰਕਾਸ਼ ਕੁਟੀਆ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਚੰਦਰ ਮੁੰਨੀ ਦੀ ਦੇਖ ਰੇਖ ਹੇਠ ਨਗਰ ਦੇ ਸਹਿਯੋਗ ਨਾਲ ਧਾਰਮਿਕ ਆਯੋਜਿਤ ਕਰਵਾਇਆ ਗਿਆ। ਸਮਾਗਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਅਸਥਾਨ ਦੇ ਬੁਲਾਰੇ ਸੁਖਦੇਵ ਸਿੰਘ ਫ਼ੌਜੀ ਨੇ ਦੱਸਿਆ ਕਿ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਿਤੀ 30 ਤੋਂ ਅਰੰਭ ਕੀਤੇ ਗਏ ਦੋ ਅਖੰਡ ਪਾਠਾਂ ਦੇ ਨਿਰਵਿਘਨਤਾ ਪੂਰਵਕ ਅੱਜ ਭੋਗ ਪਾਏ ਗਏ ਹਨ ਅਤੇ ਤਿੰਨ ਅਖੰਡ ਪਾਠ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ ਮਿਤੀ 04 ਅਕਤੂਬਰ ਨੂੰ ਪਾਏ ਜਾਣਗੇ ਉਨ੍ਹਾਂ ਦੱਸਿਆ ਕਿ ਸਮਾਗਮ ਦੇ ਭੋਗਾਂ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕਾਂ, ਕੀਰਤਨੀਏ ਜਥਿਆਂ ਅਤੇ ਸਾਧੂ ਸੰਤਾਂ ਦੀਆਂ ਮੰਡਲੀਆਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਗੁਰੂ ਚਰਨਾਂ ਨਾਲ ਜੋੜਨਗੀਆਂ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਪਰਮਜੀਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਧਾਲੀਵਾਲ, ਅਜੀਤ ਸਿੰਘ ਪੰਚ, ਜਸਵਿੰਦਰ ਸਿੰਘ ਸਾਬਕਾ ਪੰਚ, ਵਕੀਲ ਮਨਦੀਪ ਸਿੰਘ, ਅੰਗਰੇਜ਼ ਸਿੰਘ, ਜਸਬੀਰ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਬਾਪਲਾ, ਗੁਰਬਖ਼ਸ਼ ਸਿੰਘ, ਬੁੱਧ ਸਿੰਘ, ਮਾਸਟਰ ਗੁਰਮੇਲ ਸਿੰਘ, ਸੁਖਵਿੰਦਰ ਸਿੰਘ ਤੋ ਇਲਾਵਾ ਅਸਥਾਨ ਦੇ ਸੇਵਾਦਾਰ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply