
ਮਾਲੇਰਕੋਟਲਾ (ਸਦੌੜ), 3 ਅਕਤੂਬਰ (ਹਰਮਿਦਰ ਸਿਘ ਭੱਟ) – ਸਥਾਨਕ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿਕੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ-1 ਦੇ ਐਸ.ਐਚ.ਓ ਹਰਵਿੰਦਰ ਸਿੰਘ ਖਹਿਰਾ ਨੇ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੀ ਆਮਦ ਨੂੰ ਲੈ ਕੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਿਵੇਂ ਜਿਵੇਂ ਲੋਕਾਂ ਦੀ ਚਹਿਲਪਹਿਲ ਵਧਦੀ ਜਾ ਰਹੀ ਹੈ ਓਵੇਂ ਹੀ ਸਥਾਨਕ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਅਗਾਊਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ ਹਰਵਿੰਦਰ ਸਿੰਘ ਖਹਿਰਾ ਨੇ ਪੁਲਿਸ ਫੋਰਸ ਨਾਲ ਬਸ ਸਟੈਂਡ, ਦਿੱਲੀ ਗੇਟ, ਕਾਲਜ ਰੋਡ, ਸਰਹੰਦੀ ਗੇਟ, ਪਿੱਪਲੀ ਚੌਂਕ, ਕਾਲਜ ਚੌਂਕ ਅਤੇ ਸੱਟਾ ਚੌਂਕ ਬਾਜ਼ਾਰਾਂ ਵਿਚ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਪਿਆ ਵਾਧੂ ਸਮਾਨ ਚੁਕਵਾ ਕੇ ਤਾੜਣਾ ਕੀਤੀ ਕਿ ਅੱਗੋਂ ਤੋਂ ਦੁਕਾਨਾਂ ਅੱਗੇ ਲੱਗੀ ਪੀਲੀ ਲਾਇਨ ਦੇ ਬਾਹਰ ਰੱਖਿਆ ਸਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਖਹਿਰਾ ਨੇ ਦੱਸਿਆ ਕਿ ਸੜਕਾਂ ‘ਤੇ ਪਿਆ ਵਾਧੂ ਸਮਾਨ ਜਿਥੇ ਆਵਾਜਾਈ ਵਿਚ ਭਾਰੀ ਰੁਕਾਵਟਾਂ ਖੜੀਆਂ ਕਰਦਾ ਹੈ ਓਥੇ ਹੀ ਇਸ ਨਾਲ ਸ਼ਹਿਰ ਦੀ ਸੁਰੱਖਿਆ ਨੂੰ ਵੀ ਸੜਕਾਂ ‘ਤੇ ਪਏ ਸਮਾਨ ਨਾਲ ਹਰ ਵੇਲੇ ਖਤਰਾ ਬਣਿਆ ਰਹਿੰਦਾ ਹੈ।ਉਹਨਾਂ ਦੱਸਿਆ ਕਿ ਇੱਕ ਤਾਂ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਦਸ-ਦਸ ਫੁੱਟ ਵਾਧੂ ਸਮਾਨ ਰੱਖ ਦਿੰਦੇ ਹਨ ਤਾਂ ਦੂਜੇ ਪਾਸੇ ਫਲਾਂ ਦੀਆਂ ਰੇਹੜੀਆਂ ਵਾਲੇ ਸੜਕਾਂ ਵਿਚਾਲੇ ਖੜ ਕੇ ਆਵਾਜਾਈ ਵਿਚ ਭਾਰੀ ਰੁਕਾਵਟਾਂ ਪੈਦਾ ਕਰਦੇ ਹਨ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਨਿਰਵਿਘਣ ਜਾਰੀ ਰੱਖਣ ਲਈ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media