
ਅਮ੍ਰਿਤਸਰ, 03 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ 16 ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ 22 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 5 ਅਕਤੂਬਰ ਤਕ ਚੱਲੇਗਾ।
ਮੇਲੇ ਦਾ ਰਸਮੀ ਉਦਘਾਟਨ ਆਰਥੋ ਮਾਹਰ, ਡਾ. ਹਰਦਾਸ ਸਿੰਘ ਸੰਧੂ ਨੇ ਸਮ੍ਹਾਂ ਰੌਸ਼ਨ ਕਰਕੇ ਕੀਤਾ। ਦੂਰਦਰਸ਼ਨ ਕੇਂਦਰ ਦੇ ਸੀਨੀਅਰ ਪ੍ਰੋਡਿਊਸਰ, ਸ੍ਰੀ ਦਲਜੀਤ ਸਿੰਘ ਸੰਧੂ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ ਅਤੇ ਆਈਟਮਾਂ ਦੀ ਤਫਸੀਲ ਦੱਸੀ।ਡਾ. ਹਰਦਾਸ ਸਿੰਘ ਸੰਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਲੋਕਾਂ ਦੀ ਸਿਹਤ ਅਤੇ ਸਿਖਿਆ ਦਾ ਮਿਆਰ ਉੱਚਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗਿਆਨ ਪ੍ਰਾਪਤ ਕਰਨ ਲਈ ਅਧਿਆਪਕਾਂ ਤੇ ਕਿਤਾਬਾਂ ਤੋਂ ਇਲਾਵਾ ਇੰਟਰਨੈੱਟ ਤੋਂ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਕ ਚੰਗਾ ਨਾਗਰਿਕ ਬਣਨ ਲਈ ਸਭਿਆਚਾਰਕ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਭਾਗ ਲੈਣਾ ਜਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਅਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ।
ਡਾ. ਜਗਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯੂਨੀਵਰਸਿਟੀ ਵੱਲੋ ਯਾਦਗਾਰੀ ਚਿਨ੍ਹ ਦੇ ਕੇ ਸਨਮਾਨਿਤ ਕੀਤਾ। ਮੇਲੇ ਦੀ ਸ਼ੁਰੂਆਤ ਗਰੁੱਪ ਸ਼ਬਦਫ਼ਭਜਨ ਨਾਲ ਹੋਈ ਇਸ ਉਪਰਤ, ਸਮੂਹ ਗਾਇਨ (ਭਾਰਤੀ), ਲੋਕ ਗੀਤ, ਗੀਤਫ਼ਗਜ਼ਲ ਅਤੇ ਫਾਈਨ ਆਰਟਸ ਦੇ ਮੁਕਾਬਲੇ ਹੋਏ। 4 ਅਕਤੂਬਰ ਨੂੰ ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਮਮਿੱਕਰੀ, ਐਲੋਕਿਊਸ਼ਨ, ਪੋਇਟੀਕਲ ਸਿੰਪੋਜ਼ੀਅਮ, ਰੰਗੋਲੀ ਤੇ ਫੁਲਕਾਰੀ ਦੇ ਮੁਕਾਬਲੇ ਹੋਣਗੇ। ਮੇਲੇ ਦੇ ਅਤਿਮ ਦਿਨ 5 ਅਕਤੂਬਰ ਨੂੰ ਕਿਉਜ਼ ਪ੍ਰੀਲਿਮਨਰੀ, ਗਿੱਧਾ ਅਤੇ ਡੀਬੇਟ ਦੇ ਮੁਕਾਬਲਿਆਂ ਤੋਂ ਉਪਰੰਤ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media