ਭਿਖੀਵਿੰਡ, 3 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) ਪੰਜ ਸਿੰਘ ਸਾਹਿਬਾਨ ਵਲੋਂ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿਦ ਸਿਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਸਾਦੇ ਕਾਗਜ਼ ‘ਤੇ ਭੇਜੇ ਪੱਤਰ ‘ਤੇ ਹੀ ਬਿਨਾਂ ਸ਼ਰਤ ਮਾਫ ਕਰਨ ਨਾਲ ਸਿੱਖ ਕੌਮ ਦੇ ਕਾਲਜੇ ਵਲੂੰਧਰੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਨਿਰਵੈਲ ਸਿਘ ਮਾੜੀ ਉਧੋਕੇ ਨੇ ਕਿਹਾ ਕਿ ਕਾਹਲੀ ਨਾਲ ਲਏ ਗਏ ਇਸ ਫੈਸਲੇ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਨਿਰਵੈਲ ਸਿੰਘ ਨੇ ਕਿਹਾ ਕਿ ਅਫਸੋਸ ਇਹ ਹੈ ਕਿ ਡੇਰਾ ਸਿਰਸਾ ਤੋਂ ਇੱਕ ਸਾਦੇ ਕਾਗਜ਼ ਉਪਰ ਲਿਖ ਕੇ ਭੇਜਿਆ ਗਿਆ ਸ਼ਾਹੀ ਹੁਕਮ ਕਿ ਉਸ ਨੇ (ਰਾਮ ਰਹੀਮ ਨੇ) ਸਵਾਂਗ ਨਹੀਂ ਰਚਿਆ, ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿਘ ਨੇ ਸਿੱਖੀ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਸਿੱਖ ਕੌਮ ਨੂੰ ਸਿਰਸੇ ਵਾਲੇ ਦੇ ਪੈਰਾਂ ਵਿੱਚ ਰੋਲ ਦਿੱਤਾ ਹੈ।ਉਨ੍ਹਾਂ ਸ੍ਰ. ਬਾਦਲ ਨੂੰ ਵੀ ਤਾੜਨਾ ਕੀਤੀ ਕਿ ਉਹ ਆਪਣੀਆਂ ਵੋਟਾਂ ਖਾਤਿਰ ਅਕਾਲ ਤਖਤ ਸਾਹਿਬ ਦੀ ਵਰਤੋਂ ਬੰਦ ਕਰ ਦੇਣ, ਨਹੀਂ ਤਾਂ ਸਿੱਖ ਕੌਮ ਉਨਾਂ ਨੂੰ ਕਦੇ ਵੀ ਮਾਫ ਨਹੀਂ ਕਰੇਗੀ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media