Monday, December 23, 2024

ਅਨਾਜ ਮੰਡੀ ਸੰਦੌੜ ਵਿਖੇ ਝੋਨੇ ਦੀ ਖਰੀਦ ਹੋਈ ਸ਼ੁਰੂ

ਸੰਦੌੜ, 4 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ 1 ਅਕਤੂਬਰ ਤੋਂ ਸੁਰੂ ਹੋਈ ਝੋਨੇ ਦੀ ਖਰੀਦ ਨੂੰ ਲੈ ਕੇ ਅਨਾਜ ਮੰਡੀ ਸੰਦੌੜ ਵਿਖੇ ਅੱਜ ਝੋਨੇ ਦੀ ਖਰੀਦ ਸੁਰੂ ਹੋ ਗਈ।ਜਿਸ ਦਾ ਉਦਘਾਟਨ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ ਨੇ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਉਨ੍ਹਾਂ ਜਸਪਾਲ ਸਿੰਘ ਦੀ ਆਤੜ ਤੋਂ ਕਿਸਾਨ ਹਾਕਮ ਸਿੰਘ ਅਤੇ ਸੁਖਪ੍ਰੀਤ ਸਿੰਘ ਦੀ ਫਸਲ ਦੀ ਪਹਿਲੀ ਖਰੀਦ ਸੁਰੂ ਕਰਵਾਈ ਗਈ।ਡਾ. ਜੱਗੀ ਝਨੇਰ ਨੇ ਅੱਗੇ ਕਿਹਾ ਕਿ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ ਵੱਲੋਂ ਸਾਰੀਆਂ ਹੀ ਖਰੀਦ ਏਜੰਸੀਆਂ ਨੂੰ ਖਰੀਦ ਵਿਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤਨ ਦੇ ਆਦੇਸ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਵੇਚਣ ਵਿਚ ਕੋਈ ਮੁਸਕਿਲ ਨਾ ਆਵੇ।ਇਸ ਮੌਕੇ ਆੜਤੀਆ ਐਸੋਸੀਏਸਨ ਦੇ ਪ੍ਰਧਾਨ ਹਰਬੰਸ ਸਿੰਘ ਮਹੋਲੀ, ਮਾਰਕਫੈਡ ਦੇ ਖਰੀਦ ਅਧਿਕਾਰੀ ਜਸਵਿੰਦਰ ਸਿੰਘ, ਆੜਤੀਆ ਜਸਪਾਲ ਸਿੰਘ ਸੇਖੋਂ ਝਨੇਰ, ਮੰਡੀ ਸੁਪਰਵਾਈਜਰ ਅਮਰੀਕ ਸਿੰਘ ਗਿੱਲ ਅਤੇ ਜਸਪਾਲ ਸਿੰਘ ਫਰਵਾਲੀ, ਆਕਸਨ ਰਿਕਾਰਡਰ ਸਰਬਜੀਤ ਸਿੰਘ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply