Tuesday, July 21, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਪੁਰਬ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ 7 ਨੂੰ

Rana Paramjit Singhਨਵੀਂ ਦਿੱਲੀ, 5 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬੁੱਧਵਾਰ 7 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਅਜੀਤ ਸਿੰਘ ਕੁਲਬੀਰ ਸਿੰਘ ਦਾ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਗੁਰ ਸ਼ਬਦ ਦੀ ਕੱਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ, ਦਿੱਲੀ ਫੇਰੀ ਅਤੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ, ਭਾਈ ਗੁਰਫਤਹਿ ਸਿੰਘ ਸ਼ਾਂਤ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ, ਭਾਈ ਜਗਪ੍ਰੀਤ ਸਿੰਘ (ਪਟਿਆਲਾ), ਭਾਈ ਤਜਿੰਦਰ ਸਿੰਘ (ਖੰਨਾ), ਬੀਬੀ ਹਰਜੀਤ ਕੌਰ, ਭਾਈ ਗੁਰਮੇਲ ਸਿੰਘ (ਗੁ. ਸੀਸਗੰਜ ਸਾਹਿਬ), ਭਾਈ ਅਰੁਣਪਾਲ ਸਿੰਘ (ਗੁ. ਸੀਸਗੰਜ ਸਾਹਿਬ), ਭਾਈ ਲਖਵਿੰਦਰ ਸਿੰਘ ਦੇ ਕੀਰਤਨੀ ਜੱਥੇ ਗਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਗੁ. ਸੀਸਗੰਜ ਸਾਹਿਬ ਦੇ ਢਾਡੀ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਰਾਣਾ ਨੇ ਦਸਿਆ ਕਿ ਸੇਵਾ ਪੰਥੀ ਬਾਬਾ ਬਚਨ ਸਿੰਘ (ਕਾਰਸੇਵਾ) ਸੰਗਤਾਂ ਨੂੰ ਨਾਮ ਸਿਮਰਨ ਕਰਵਾ ਗੁਰੂ ਚਰਨਾਂ ਨਾਲ ਜੋੜਨਗੇ ਤੇ ਇਸ ਮੌਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਰਚਨਾਵਾਂ ਪੇਸ਼ ਕਰ ਗੁਰੂ ਸਹਿਬ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ ਅਤੇ ਰਾਤ 8 ਵਜੇ ਤੋਂ 9.15 ਵਜੇ ਤਕ ਭਾਈ ਸੋਹਣ ਸਿੰਘ ਖਾਲਸਾ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀਵਨ-ਉਪਦੇਸ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਣਗੇ। ਉਨ੍ਹਾਂ ਹੋਰ ਦਸਿਆ ਕਿ ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰ, ਉਨ੍ਹਾਂ ਨਾਲ ਵਰਤਮਾਨ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply