ਅੰਮ੍ਰਿਤਸਰ 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਲਾਨਾ ਬਰਸੀ 9 ਅਕਤੂਬਰ ਨੂੰ ਪਰਿਵਾਰ ਵੱਲੋ ਪਿੰਡ ਗਦਲੀ ਵਿਖੇ ਧੂਮਧਾਮ ਨਾਲ ਮਨਾਈ ਜਾ ਰਹੀ ਹੈੇ ਜਿਸ ਵਿੱਚ ਵੱਖ ਵੱਖ ਸੰਪਰਦਾਵਾਂ ਦੇ ਆਗੂ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਛੋਟੇ ਭਰਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭਾਈ ਭੁਪਿੰਦਰ ਸਿੰਘ ਗਦਲੀ ਨੇ ਦੱਸਿਆ ਕਿ ਸਿੱਖ ਕੌਮ ਦੀ ਲੱਥੀ ਹੋਈ ਪੱਗ ਸਿਰ ਤੇ ਰੱਖਣ ਵਾਲੇ ਦੋਵਾਂ ਸ਼ਹੀਦਾਂ ਦੀ ਸਲਾਨਾ ਬਰਸੀ ਪਰਿਵਾਰ ਵੱਲੋ ਆਪਣੇ ਪੱਧਰ ਤੇ ਮਨਾਈ ਜਾ ਰਹੀ ਹੈ ਅਤੇ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਜਾਵੇਗਾ ਤੇ 9 ਅਕਤੂਬਰ ਨੂੰ ਸਵੇਰੇ 10 ਵਜੇ ਭੋਗ ਪੈਣਗੇ ਤੇ ਰਾਗੀ ਸਿੰਘ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਹਨਾਂ ਕਿਹਾ ਕਿ ਸਮੂਹ ਸੰਗਤਾਂ ਨੂੰ ਬਰਸੀ ਸਮਾਗਮ ਵਿੱਚ ਵੱਧ ਚੜ ਕੇ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਕਿ ਸ਼ਹੀਦਾਂ ਦੇ ਪੂਰਣਿਆ ਤੇ ਚੱਲਣ ਦਾ ਅਹਿਦ ਲਿਆ ਜਾ ਸਕੇ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media