Saturday, July 25, 2026

ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਡੀ.ਈ.ਓ ਦਫਤਰ ਮੌਹਰੇ ਕੀਤਾ ਰੌਸ਼ ਪ੍ਰਦਰਸ਼ਨ

PPN0610201514ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਸੋਮਵਾਰ ਨੂੰ ਜਿਲ੍ਹਾ ਸਿੱਖਿਆ ਅਫਸਰ (ਸੈਕ:) ਦੇ ਸਾਹਮਣੇ ਅੰਮ੍ਰਿਤਸਰ ਇਕਾਈ ਵਲੋਂ ਪੰਜਾਬ ਸਰਕਾਰ ਦੀ ਬਣਾਈ ਗਈ ਹਾਈ ਪਾਵਰ ਕਮੇਟੀ ਵਲੋਂ ਪੰਜਾਬ ਦੇ ਮੁਲਾਜਮਾਂ ਖਾਸ ਕਰਕੇ ਵੱਖ ਵੱਖ ਤਰ੍ਹਾਂ ਦੇ ਅਧਿਆਪਕਾਂ ਦੀਆ ਮੰਗਾਂ ਨੂੰ ਮੰਨਣ ਸਬੰਧੀ ਆਨਾਕਾਨੀ ਦੇ ਵਿਰੋਧ ਵਿੱਚ ਇਕ ਵਿਸ਼ਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।ਵੱਖ ਵੱਖ ਬੁਲਾਰਿਆਂ ਨੇ ਰਮਸਾ, ਐਸਐਲਏ, ਈਜੀ ਐਸੋ, ਐਸਟੀਆਰ, ਆਈਈਵੀ ਅਤੇ ਹੌਰ ਕੈਟਾਗਰੀਆ ਦੇ ਮੁਲਾਜਮਾਂ ਨੂੰ ਮਹਿਕਮੇ ਵਿਚ ਰੈਗੂਲਰ ਕਰਨ ਦੀ ਮੰਗ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ ਸ਼ਾਂਝਾ ਅਧਿਆਪਕ ਮੋਰਚਾ ਪੰਜਾਬ ਸੰਘਰਸ਼ ਨੂੰ ਤੇਜ ਕਰਦਿਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਕੀਤਾ ਜਾਵੇਗਾ।ਇਸ ਮੋਕੇ 18 ਅਕਤੂਬਰ ਦੀ ਜਲੰਧਰ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਿਲ ਹੋਣ ਦਾ ਫੈਂਸਲਾ ਵੀ ਕੀਤਾ ਗਿਆ।ਇਸ ਮੋਕੇ ਸੁਖਰਾਜ ਸਿੰਘ ਸਰਕਾਰੀਆ, ਮੰਗਲ ਟਾਂਡਾ, ਅਸ਼ਵਨੀ ਅਵਸਥੀ, ਲਵਲੀਨ ਫਤਿਹਪੁਰੀ, ਬਿਕਰਮਜੀਤ ਸ਼ਾਹ, ਬਲਕਾਰ ਸਿੰਘ ਸਫਰੀ, ਅਰਜਿੰਦਰ ਕਲੇਰ, ਜਸਵਿੰਦਰ ਜਹਾਂਗੀਰ, ਸੰਤ ਸੇਵਕ ਸਿੰਘ ਸਰਕਾਰੀਆ, ਹਰਦੇਵ ਸਿੰਘ ਭਕਨਾਂ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਰੀਕ ਸਿੰਘ, ਗੁਲਜਾਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਲਾਲ ਕਲੋਤਰਾ, ਚਰਨਜੀਤ ਸਿੰਘ ਵਿਛੌਆ, ਮਨਪ੍ਰੀਤ ਸਿੰਘ, ਰਣਬੀਰ ਸਿੰਘ, ਨਿਰਮਲ ਸਿੰਘ, ਜਰਮਨਜੀਤ ਸਿੰਘ, ਗੁਰਦਿਆਲ ਸਿੰਘ, ਉੱਧਮ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply