Monday, September 28, 2026

ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਪੰਜਾਬ ‘ਤੇ ਕੇਂਦਰਾ ਸਰਕਾਰ ਦੀ ਅਰਥੀ ਫੂਕੀ

PPN0610201515ਪੱਟੀ, 5 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਬਲਾਕ ਪੱਟੀ ਦੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ ਪ੍ਰਧਾਨ ਬੇਅੰਤ ਕੌਰ ਅਤੇ ਜਸਵਿੰਦਰ ਕੌਰ ਦੀ ਅਗਵਾਈ ਹੇਠ ਐਸ.ਡੀ.ਐਮ ਦਫਤਰ ਪੱਟੀ ਮੂਹਰੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਬਲਾਕ ਪੱਧਰੀ ਰੋਸ ਧਰਨਾ ਦੇ ਕੇ ਪੰਜਾਬ ‘ਤੇ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਇੱਕਤਰਤ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਉਪਰੰਤ ਜਥੇਬੰਦੀ ਵੱਲੋਂ ਐਸ.ਡੀ.ਐਮ ਪੱਟੀ ਅਮਨਦੀਪ ਸਿੰਘ ਭੱਟੀ ਰਾਹੀਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ ਗਿਆ। ਜਿਸ ਰਾਹੀਂ ਸਰਕਾਰਾਂ ਪਾਸੋਂ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰਾਂ ‘ਤੇ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕਿ ਵਰਕਰਾਂ ਨੂੰ 20,000 ਰੁ: ਪ੍ਰਤੀ ਮਹੀਨਾਂ ਅਤੇ ਹੈਲਪਰਾਂ ਨੂੰ 10, 000 ਰੁ: ਪ੍ਰਤੀ ਮਹੀਨਾਂ ਦਿੱਤਾ ਜਾਵੇ ਅਤੇ ਮਾਨ ਭੱਤੇ ਦੀ ਥਾਂ ਭੱਤਾ ਦੇਣਾ ਸ਼ੁਰੂ ਕੀਤਾ ਜਾਵੇ ਇਸਤੋਂ ਇਲਾਵਾ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਿਕ ਹਰ ਸਾਲ ਵਰਕਰਾਂ ਦੇ ਮਾਣ ਭੱਤੇ ਵਿੱਚ 500 ਰੁ: ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ 250 ਰੁ: ਵਾਧਾ ਕਰੇ। ਇਸ ਮੌਕੇ ਜਥੇਬੰਦੀ ਦੇ ਆਗੂਆਂ ਬੇਅੰਤ ਕੌਰ ਅਤੇ ਜਸਵਿੰਦਰ ਕੌਰ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਜਥੇਬੰਦੀਆਂ ਦੀਆਂ ਉਕਤ ਮੰਗਾਂ ਪ੍ਰਵਾਣ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply