ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ (ਗੁਰਦੁਆਰਾ ਸ਼ਹੀਦ ਗੰਜ) ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਦੀ ਸੇਵਾ ਅੱਜ ਅਰਦਾਸ ਉਪਰੰਤ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਬਲਜੀਤ ਸਿੰਘ ਖਾਲਸਾ ਅਤੇ ਭਾਈ ਮਲਕੀਤ ਸਿੰਘ ਗ੍ਰੰਥੀ ਨੇ ਜੈਕਾਰਿਆਂ ਦੀ ਗੂੰਜ ਵਿੱਚ ਆਰੰਭ ਕੀਤੀ। ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਸਮੂਹ ਗੁਰੂ-ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਕਾਰਜਾਂ ਲਈ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਨੂੰ ਤਨ, ਮਨ, ਧਨ ਨਾਲ ਸਹਿਯੋਗ ਕਰਨ।ਉਨ੍ਹਾਂ ਦੱਸਿਆ ਕਿ ਰੰਗ-ਰੋਗਨ ਦੀ ਇਹ ਸੇਵਾ ਕਰੀਬ ਇਕ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਕਾਰ-ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ, ਅਖੰਡ ਪਾਠ ਭਵਨ, ਗੁਰਦੁਆਰਾ ਸ਼ਹੀਦ ਗੰਜ ਦੇ ਬਾਹਰ ਸੜਕ ਵਾਲੇ ਪਾਸੇ ਸ਼ਾਨਦਾਰ ਫੁਹਾਰੇ, ਫੁਲਦਾਰ ਬੂਟੇ ਅਤੇ ਸੁੰਦਰ ਲਾਈਟ ਲਗਾਉਣ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ। ਇਸ ਮੌਕੇ ਬਾਬਾ ਫਤਹਿ ਸਿੰਘ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਹਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਹਰਦੇਵ ਸਿੰਘ, ਸ. ਮੇਹਰ ਸਿੰਘ, ਸ. ਗੁਰਦਿਆਲ ਸਿੰਘ ਧਾਰੋਵਾਲੀ, ਸ. ਵਜ਼ੀਰ ਸਿੰਘ ਤੇ ਭਾਈ ਲਾਲ ਸਿੰਘ (ਸਾਰੇ ਇੰਚਾਰਜ), ਧਰਮੀ ਫੌਜੀ ਸ. ਬਖਸ਼ੀਸ਼ ਸਿੰਘ ਸੁਪਰਵਾਈਜ਼ਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media