Wednesday, June 17, 2026

ਸ੍ਰੀ ਹਜ਼ੂਰ ਸਾਹਿਬ ਬੋਰਡ ਮੈਂਬਰ ਸੁਰਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN0610201522ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸੁਰਜੀਤ ਸਿੰਘ ਗਿੱਲ ਮੈਂਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਅਬਚਲ ਨਗਰ ਨੰਦੇੜ ਸਾਹਿਬ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਡਾਕਟਰ ਰੂਪ ਸਿੰਘ ਸਕੱਤਰ ਨੂੰ ਮਿਲੇ।ਡਾਕਟਰ ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ।ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਸ. ਸੁਰਜੀਤ ਸਿੰਘ ਗਿੱਲ ਮੈਂਬਰ ਨੇ ਡਾਕਟਰ ਰੂਪ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਓ ਐੱਸ ਡੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਤੇ ਸ. ਪਰਮਿੰਦਰ ਸਿੰਘ ਸਾਬਕਾ ਇੰਚਾਰਜ ਯਾਤਰਾ ਵਿਭਾਗ ਆਦਿ ਸ਼ਾਮਲ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply