ਖਾਲੜਾ, 7 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੋਲਣ) – ਖਾਲੜਾ ਥਾਣੇ ਦੇ ਨਵ-ਨਿਯੁੱਕਤ ਐਸ.ਐਚ.ਓ ਕਮਲਜੀਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲ ਲਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਐਸ.ਐਸ.ਪੀ ਮਨਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਇਲਾਕੇ ਅੰਦਰ ਨਸ਼ੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾ ਕੇ ਦੋਸ਼ੀਆਂ ਨੂੰ ਜੇਲ ਅੰਦਰ ਡੱਕਿਆ ਜਾਵੇਗਾ ਅਤੇ ਇਲਾਕੇ ਅੰਦਰ ਗਲਤ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ।ਥਾਣਾ ਮੁਖੀ ਕਮਲਜੀਤ ਸਿੰਘ ਨੇ ਸਮੂਹ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਲੋਕ ਝਗੜਿਆਂ ਨੂੰ ਪਿੰਡਾਂ ਤੱਕ ਹੀ ਸੀਮਿਤ ਰੱਖਣ ਤਾਂ ਜੋ ਪੁਲਿਸ ਆਪਣਾ ਕੰਮ ਸਹੀ ਢੰਗ ਨਾਲ ਕਰ ਸਕੇ ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media