Saturday, May 30, 2026

ਗੁਰੂ ਰਾਮਦਾਸ ਜੀ ਦਾ ਗੁਰਪੁਰਬ 9 ਅਕਤੂਬਰ ਨੂੰ ਹੀ ਮਨਾਇਆ ਜਾਵੇ – ਪੰਥਕ ਤਾਲਮੇਲ ਸੰਗਠਨ

Giani Kewal Singhਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ 9 ਅਕਤੂਬਰ ਨੂੰ ਹੀ ਮਨਾਇਆ ਜਾਵੇ।ਇਹ ਅਪੀਲ ਕਰਦਿਆਂ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ 2003 ਸਮੁੱਚੀ ਸਿੱੱਖ ਕੌਮ ਦੀ ਸਹਿਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਾਗੂ ਕੀਤਾ ਗਿਆ ਸੀ।ਜਿਸ ਨੂੰ ਦੇਸ਼ ਦੀਆਂ ਸਰਕਾਰਾਂ ਨੇ ਅਤੇ ਸੰਸਾਰ ਭਰ ਦੀਆਂ ਸਿੱਖ ਸੰਸਥਾਵਾਂ ਨੇ ਮਾਨਤਾ ਦਿੱਤੀ ਸੀ।ਪਰ ਸਿੱਖ ਕੌਮ ਦੀ ਅਜ਼ਾਦ ਹਸਤੀ ਅਤੇ ਨਿਆਰੇਪਨ ਨੂੰ ਚੁਣੌਤੀ ਦੇਣ ਵਾਲੀਆਂ ਸ਼ਕਤੀਆਂ ਵਲੋਂ ਸੌੜੀ ਸੋਚ ਨਾਲ ਇਸ ਕੌਮੀ ਕੈਲੰਡਰ ਵਿਰੁੱਧ ਸਾਜ਼ਿਸ਼ਾਂ ਰਚੀਆਂ ਗਈਆਂ।ਜਿਸ ਦਾ ਨਤੀਜਾ ਸਾਹਮਣੇ ਹੈ ਕਿ ਸਿੱਖ ਕੌਮ ਨੂੰ ਅਣਗੌਲਿਆ ਕਰਕੇ ਕੈਲੰਡਰ ਵਿਚ ਸੋਧਾਂ ਅਤੇ ਭਾਰੀ ਤਬਦੀਲੀਆਂ ਕਰਕੇ ਉਸ ਦਾ ਅਸਲ ਸਰੂਪ ਅਤੇ ਸੁਨੇਹਾ ਰੋਲਿਆ ਗਿਆ।ਕੌਮੀ ਤ੍ਰਾਸਦੀ ਕਿ ਇਹ ਸਭ ਕੁੱਝ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਕੌਮੀ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਨ ਦਾ ਹੀਆ ਕੀਤਾ ਗਿਆ।
ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਕੌਮ ਦੀਆਂ ਪਹਿਰੇਦਾਰ ਸੰਸਥਾਵਾਂ ਅਤੇ ਸੰਗਤਾਂ ਮੂਲ ਨਾਨਕਸ਼ਾਹੀ ਕੈਲੰਡਰ 2003 ਨਾਲ ਹੀ ਸਾਰੇ ਪੁਰਬ ਮਨਾ ਰਹੀਆਂ ਹਨ।ਇਸੇ ਕੜੀ ਵਿਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ‘ਤੇ 9 ਅਕਤੂਬਰ 2015 ਨੂੰ ਮਨਾਇਆ ਜਾ ਰਿਹਾ ਹੈ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਸਾਰੇ ਪੁਰਬ ਵੀ ਮੂਲ ਕੈਲੰਡਰ ਅਨੁਸਾਰ ਮਨਾ ਕੇ ਇਕਸੁਰਤਾ ਤੇ ਇਕਸਾਰਤਾ ਲਈ ਤਤਪਰ ਰਹਿਣ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply