11 ਹਜ਼ਾਰ ਮੀਟਰਕ ਟਨ ਝੋਨਾ ਅਨਾਜ ਮੰਡੀਆਂ ਵਿੱਚ ਪੁੱਜਾ
ਬਠਿੰਡਾ, 7 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਬਠਿੰਡਾ ਸ਼ਹਿਰ ਦੀ ਮੇਨ ਅਨਾਜ ਮੰਡੀ ਅਤੇ ਭੁੱਚੋ ਮੰਡੀ ਵਿਖੇ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ 178 ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 11 ਹਜ਼ਾਰ ਮੀਟਰਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚੋਂ 9 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ 1509 ਕਿਸਮ ਵਾਲੇ ਕਿਸਾਨਾਂ ਨੂੰ ਵੀ ਆਪਣਾ ਝੋਨਾ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵਲੋਂ ਇਸ ਬਾਸਮਤੀ ਨੂੰ ਵੀ ਖਰੀਦਿਆ ਜਾ ਰਿਹਾ ਹੈ। ਡਾ. ਗਰਗ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਹਰੇਕ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਛਾਂ ਅਤੇ ਟੁਆਇਲਟ ਦੇ ਪ੍ਰਬੰਧਾਂ ਤੋਂ ਇਲਾਵਾ ਤਰਪਾਲਾਂ ਅਤੇ ਪੀਣ ਵਾਲੇ ਪਾਣੀ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 100 ਫ਼ੀਸਦੀ ਲਿਫਟਿੰਗ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਲਿਫਟਿੰਗ ਲਈ ਬੈਕ ਅੱਪ ਪ੍ਰਬੰਧ ਵੀ ਕਰ ਲਏ ਗਏ ਹਨ, ਤਾਂ ਜੋ ਲਿਫਟਿੰਗ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਨਾਲ ਨਾ ਜੂਝਣਾ ਨਾ ਪਵੇ। ਉਨ੍ਹਾਂ ਖਰੀਦ ਪ੍ਰਬੰਧਾਂ ਵਿਚ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲੈ ਕੇ ਆਉਣ, ਤਾਂ ਜੋ ਨਮੀ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨਾਲ ਹੀ ਕੰਬਾਈਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਨਾਲ ਕਟਾਈ ਕਰਨ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈ ਪਾਬੰਦੀ ਦੀ ਮੁਕੰਮਲ ਰੂਪ ਵਿੱਚ ਪਾਲਣਾ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ਰੀ ਸਿਕੰਦਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਲਤੀਫ਼ ਅਹਿਮਦ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ
Punjab Post Daily Online Newspaper & Print Media