Thursday, June 25, 2026

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜ ਨੂੰ ਸਮਰਪਿਤ ਪ੍ਰਭਾਤ ਫੇਰੀ ਤੇ ਕੀਰਤਨ ਸਮਾਗਮ

ਅੰਮ੍ਰਿਤਸਰ 8 ਅਕਤੂਬਰ (ਗੁਰਪ੍ਰੀਤ ਸਿੰਘ) – ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਧੰਨ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ 2003 ਅਨੁਸਾਰ ਮਿਤੀ 9 ਅਕਤੂਬਰ ਦਨ ਸ਼ੁਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਸਬੰਧ ਵਿਚ ਇਕ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਰੂਪ ਨਗਰ ਤੋਂ ਅਰੰਭ ਹੋ ਕੇ ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗੀ।ਇਸ ਪ੍ਰਭਾਤ ਫੇਰੀ ਵਿੱਚ ਸਕੂਲੀ ਬੱਚੇ ਬੈਂਡ ਪਾਰਟੀ, ਗਤਕਾ ਪਾਰਟੀ ਅਤੇ ਵੱਖ ਵੱਖ ਜੱਥੇਬੰਦੀਆਂ ਦੇ ਸ਼ਬਦ ਕੀਰਤਨੀ ਜੱਥੇ ਸ਼ਾਮਲ ਹੋਣਗੇ।
ਇਸ ਸਬੰਧ ਵਿਚ ਸ. ਕੁਲਜੀਤ ਸਿੰਘ ਅਕਾਲ ਪੁਰਖ ਕੀ ਫ਼ੌਜ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼ਾਮ 6 ਵਜੇ ਤੋਂ 9 ਵਜੇ ਤਕ ਨਿਊ ਅੰਮ੍ਰਿਤਸਰ ਵਿਖੇ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਪੰਥ ਪ੍ਰਸਿਧ ਕੀਰਤਨੀ ਜੱਥੇ ਅਤੇ ਕਥਾ ਵਾਚਕ ਪਹੁੰਚ ਰਹੇ ਹਨ ਜੋ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਅੰਤ ਵਿਚ ਅਕਾਲ ਪੁਰਖ ਕੀ ਫ਼ੌਜ ਵਲੋਂ ਸਮੂੰਹ ਸੰਗਤਾਂ ਨੂੰ ਸਨਿਮਰ ਬੇਨਤੀ ਹੈ ਕਿ ਉਹ ਸ਼ਾਮ ਨੂੰ ਘਰਾਂ ਵਿਚ ਦੀਪਮਾਲਾ ਅਤੇ ਆਤਿਸ਼ਬਾਜੀ ਕਰਨ ਦੀ ਕ੍ਰਿਪਾਲਤਾ ਕਰਨੀ ਜੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply