ਸਮਰਾਲਾ, 8 ਅਕਤੂਬਰ (ਪ. ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ, ਮੋਲਡਰ ਐਡ ਸਟੀਲ ਵਰਕਜ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ, ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਸਿਕੰਦਰ ਸਿੰਘ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅੱਠ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਕਿਸਾਨਾਂ ਦੀ ਹੱਕੀ ਮੰਗਾਂ ਚਿੱਟੇ ਮੱਛਰ ਨਾਲ ਬਰਬਾਦ ਹੋਏ ਨਰਮੇ ਦਾ ਮੁਆਵਜ਼ਾ ਲੈਣ, ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਬਾਸਪਤੀ 1509 ਦਾ ਸਮਰਥਨ ਵਾਜਵ ਭਾਅ ਲੈਣ ਲਈ, ਖੰਡ ਮਿਲਾ ਦੇ ਮਾਲਕਾਂ ਵੱਲ ਖੜਾ ਕਿਸਾਨਾਂ ਦਾ ਗੰਨੇ ਦਾ ਬਕਾਇਆ ਦੁਆਉਂਣ ਲਈ ਅਤੇ ਖਾਦ, ਬੀਜ, ਕੀਟਨਾਸ਼ਕ ਦੁਆਈਆਂ ਵਿੱਚ ਹੋਏ ਕਰੋੜਾਂ ਦੇ ਘਪਲੇਵਾਜ਼ੀ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੁਆਉਣ ਲਈ, ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਤੇ ਖੁਦਕੁਸ਼ੀਆਂ ਤੋਂ ਪੀੜਤ ਕਿਸਾਨ ਪ੍ਰੀਵਾਰਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਣ ਆਦਿ ਮੰਗਾਂ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਵਿਛਿਆ ਹੋਇਆ।ਪੰਜਾਬ ਸਰਕਾਰ ਤੇ ਪੁਲਿਸ ਹੱਕ ਮੰਗਦੇ ਕਿਸਾਨ ਤੇ ਸਰਕਾਰੀ ਪੁਲਿਸ ਜਬਰ ਢਾਹ ਰਹੀ ਹੈ।ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਮੰਨਾਉਣ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਦਰਜਨ ਤੋਂ ਉੱਤੇ ਥਾਵਾਂ ਤੇ ਕਿਸਾਨਾਂ ਮਜ਼ਦੂਰਾਂ ਨੇ ਰੇਲਾਂ ਜਾਮ ਕਰਕੇ ਆਪਣਾ ਰੋਸ ਜਾਹਰ ਕੀਤਾ ਏਸ ਅੰਦੋਲਨ ਦੇ ਸ਼ੁਰੂਅਤ ਵਾਲੇ ਦਿਨ ਤੇ ਉਸ ਤੋਂ ਪਹਿਲਾਂ 1500 ਦੇ ਕਰੀਬ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਡੱਕਿਆ ਹੋਇਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਏਸ ਗੈਰਜਮਹੂਰੀ ਤੇ ਮਜ਼ਦੂਰ ਕਿਸਾਨ ਵਿਰੋਧੀ ਕਾਰਵਾਈ ਦੀ ਪੁਰਜੋਰ ਨਿੰਦਾ ਕਰਦੇ ਹੋਏ ਗ੍ਰਿਫਤਾਰ ਕਿਸਾਨਾਂ ਤੇ ਉਹਨਾਂ ਦੇ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਤੇ ਕਿਸਾਨਾਂ ਦੇ ਹੱਕੀ ਘੋਲ ਦਾ ਸਮਰਥਨ ਕੀਤਾ ਹੈ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media