Monday, July 8, 2024

ਦ੍ਰਿਸ਼ਟੀ ਦਿਵਸ ਮੌਕੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ

Exif_JPEG_420
Exif_JPEG_420

ਪਠਾਨਕੋਟ, 8 ਅਕਤੂਬਰ (ਪ.ਪ) – ਡਾ. ਗੋਤਮ ਸਿੰਘ ਸਿਕੰਦ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਐਨ.ਪੀ.ਸੀ.ਬੀ. ਡਾ. ਨੈਨਾ ਸਲਾਥੀਆ ਦੀ ਅਗਵਾਈ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਵਸ ਮੌਕੇ ਡਾ. ਭੁਪਿੰਦਰ ਸਿੰਘ ਐਸ.ਐਮ.ਓ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਡੋਗਰਾ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ।
ਡਾ. ਭੁਪਿੰਦਰ ਸਿੰਘ ਐਸ.ਐਮ.ਓ. ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ ਅਤੇ ਹਰੇਕ ਸਿਹਤ ਸੰਸਥਾ ਤੋਂ ਲਗਪਗ 150 ਮਰੀਜ ਅੱਖਾਂ ਦਾ ਮੁਆਇਨਾ ਕਰਵਾਉਣ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ 16 ਮਰੀਜਾਂ ਨੂੰ ਅੱਖਾਂ ਵਿੱਚ ਆਏ ਮੋਤੀਆਂ ਬਿੰਦ ਦੇ ਉਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਡਰਾਇਵੰਗ ਲਾਇਸੈਂਸ ਬਣਾਉਣ ਵਾਲੇ ਹਰੇਕ ਵਿਅਕਤੀ ਨੂੰ ਅੱਖਾਂ ਦਾਨ ਕਰਨ ਦੇ ਪ੍ਰਤੀ ਇੱਕ ਸੰਕਲਪ ਪੱਤਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਸ਼ਰਮਾ, ਅਪਥਾਲਮਿਕ ਅਫ਼ਸਰ ਸ਼੍ਰੀ ਸਰਬਜੀਤ ਸਿੰਘ, ਗੁਰਿੰਦਰ ਕੌਰ, ਅਮਨਦੀਪ ਸਿੰਘ ਅਤੇ ਲੋਕ ਹਾਜ਼ਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply