Tuesday, July 21, 2026

ਡਿਪਟੀ ਕਮਿਸ਼ਨਰ ਨੇ ਅਟਾਰੀ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

PPN0910201520ਅਟਾਰੀ, 9 ਅਕਤੂਬਰ (ਪ.ਪ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਅਟਾਰੀ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਖ਼ਰੀਦ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਲਿਫਟਿੰਗ ਨਾਲੋ-ਨਾਲੋ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਬਿਜਲੀ, ਪੀਣ ਵਾਲੇ ਪਾਣੀ, ਬੈਠਣ ਲਈ ਸ਼ੈਡਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਚ ਬਾਰਦਾਨੇ ਅਤੇ ਅਦਾਇਗੀ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਅਮਲੇ ਨੂੰ ਸਵੇਰੇ ਮੰਡੀਆਂ ਵਿਚ ਰਿਪੋਰਟ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਸਮੇਂ ਸਿਰ ਬੋਲੀ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਖਰੀਦ ਸਬੰਧੀ ਸਰਕਾਰ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਝੋਨਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਕਿਉਂਕਿ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਖਰੀਦ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply