Thursday, April 30, 2026

ਹਲਕਾ ਦੱਖਣੀ ‘ਚ ਜੀ.ਟੀ.ਰੋਡ ‘ਤੇ ਉਤਸ਼ਾਹ ਨਾਲ ਮਨਾਇਆ ਜਾਏਗਾ ਦੁਸਹਿਰਾ – ਗੋਲਡੀ

PPN1010201524

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ ਸੱਗੂ) ਨੇਕੀ ਉੱੱਤੇ ਬਦੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇ ਵਿੱਚ ਜੀ.ਟੀ.ਰੋਡ ਟਯੋਟਾ ਕਾਰ ਏਜੰਸੀ ਦੇ ਸਾਹਮਣੇ ਸਥਿਤ ਖੁੱਲੇ ਮੈਦਾਨ ਵਿੱਚ 22 ਅਕਤੂਬਰ ਨੂੰ ਸ਼ਾਮ 4.00 ਵਜੇ ਧੂਮਧਾਮ ਨਾਲ ਮਨਾਇਆ ਜਾਏਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਉਪਕਾਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਮਨਾਏ ਜਾ ਰਹੇ ਦੁਸਹਿਰਾ ਮੇਲਾ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਣ ਦੇ ਪੁਤਲਿਆਂ ਨੂੰ ਅਗਨੀ ਭੇਂਟ ਕਰਨ ਦੀ ਰਸਮ ਪੁਲਿਸ ਕਮਿਸ਼ਨਰ ਸ੍ਰ: ਜਤਿੰਦਰ ਸਿੰਘ ਔਲਖ ਆਈ.ਪੀ.ਐਸ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਵਲੋਨ ਅਦਾ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੌਕੇ ਜਿਥੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਅਤੇ ਵੱਖ-ਵੱਖ ਧਾਰਮਿਕ ਸਟੇਜ ਸ਼ੋਅ ਕੀਤੇ ਜਾਣਗੇ, ਉਥੇ ਹੀ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਸਭਿਆਚਾਰਕ ਪ੍ਰੌਗਰਾਮ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਨ ਹੋਏਗਾ।ਇਸ ਮੌਕੇ ਕੌਂਸਲਰ ਮੁਖਤਾਰ ਸਿੰਘ ਖਾਲਸਾ, ਮਹਾਂਬੀਰ ਸਿੰਘ, ਸਤਿੰਦਰਪਾਲ ਸਿੰਘ ਬਿੱਟੂ ਵਿਰਦੀ, ਜਨਰਲ ਸਕੱਤਰ ਸ਼੍ਰੌਮਣੀ ਅਕਾਲੀ ਦਲ ਸੁਰਜੀਤ ਸਿੰਘ ਗਿੱਲ, ਜਸਬੀਰ ਸਿੰਘ ਖਾਲਸਾ, ਗੁਰਸ਼ਰਨ ਸੰਧੂ, ਗੁਰਪ੍ਰੀਤ ਢਿਲੋਂ, ਗਿਆਨ ਸਿੰਘ ਬਮਰਾਹ, ਬਲਹਾਰ ਸਿੰਘ, ਸੌਰਵ ਕਪੂਰ, ਮਨੀਸ਼ ਖੌਸਲਾ, ਕੁਲਦੀਪ ਸਿੰਘ ਲਾਡੀ, ਸੁਰਜੀਤ ਸਿੰਘ, ਰਸਾਲ ਸਿੰਘ, ਅਰਵਿੰਦਰ ਸਿੰਘ ਗੈਰੀ, ਹਰਪ੍ਰੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਜੱਸਾ, ਸ਼ਰਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਪਰਮਿੰਦਰ ਸਿੰਘ ਪ੍ਰਿੰਸ, ਬਲਦੇਵ ਸਿੰਘ, ਸੁਖਪਾਲ ਸਿੰਘ, ਪਰਮਜੀਤ ਸਿੰਘ ਕਲੇਰ, ਕਰਨਜੀਤ ਸਿੰਘ, ਅਮਨਦੀਪ ਸਿੰਘ, ਸੰਦੀਪ ਸਿੰਘ ਹੰਸਪਾਲ, ਉਂਕਾਰ ਸਿੰਘ, ਹਰਸ਼ਪ੍ਰੀਤ ਸਿੰਘ ਸੰਧੂ, ਅਵੀਪਾਲ ਸਿੰਘ, ਪਰਸ਼ੋਤਮ, ਸਰਜੂ ਸਮੇਤ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply