ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਨੂੰ ਅਮਲੀਜਾਮਾ ਪਹਿਨਾਉਣ ਲਈ ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਆਪਣੀ ਨਿਗਰਾਨੀ ਹੇਠ ਸਮੇਂ-ਸਮੇਂ ਤੇ ਜਾਇਜ਼ਾ ਲੈਂਦੇ ਰਹਿੰਦੇ ਹਨ ਤਾਂ ਜੋ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਦੇ ਅੰਦਰ ਪੂਰਾ ਕੀਤਾ ਜਾ ਸਕੇ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਕਿ ਸz: ਸੁਖਬੀਰ ਸਿੰਘ ਬਾਦਲ ਵੱਲੋਂ ਆਉਂਦੇ 6 ਮਹੀਨਿਆਂ ਵਿੱਚ ਗੁਰੂ ਨਗਰੀ ਲਈ 1000 ਕਰੋੜ ਦੇ ਹੋਰ ਵਿਕਾਸ ਕਾਰਜਾਂ ਨੂੰ ਜੋ ਹਰੀ ਝੰਡੀ ਦਿੱਤੀ ਗਈ ਹੈ।ਉਸ ਨਾਲ ਸ਼ਹਿਰ ਦੀ ਕਾਇਆ ਕਲਪ ਹੋਵੇਗੀ। ਕੰਵਰਬੀਰ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਇੱਕ ਵਿਸ਼ੇਸ਼ ਦਰਜ਼ਾ ਹੈ।ਇਸ ਲਈ ਪੰਜਾਬ ਸਰਕਾਰ ਇਸ ਦੀ ਦਿੱਖ ਨੂੰ ਸੰਵਾਰਨ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media