
ਅੰਮ੍ਰਿਤਸਰ, 11 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ ‘ਏ’ ਜ਼ੋਨ ਦੇ 14 ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ।ਇਹ ਮੇਲਾ 14 ਅਕਤੂਬਰ ਤਕ ਚੱਲੇਗਾ।
ਮੇਲੇ ਦਾ ਰਸਮੀ ਉਦਘਾਟਨ ਲੇਡੀ ਵਾਈਸ-ਚਾਂਸਲਰ, ਡਾ. ਮਿਸਜ਼ ਸਰਵਜੀਤ ਕੌਰ ਬਰਾੜ ਨੇ ਸਮ੍ਹਾਂ ਰੌਸ਼ਨ ਕਰਕੇ ਕੀਤਾ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁੱਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ ਅਤੇ ਵੱਖ-ਵੱਖ ਆਈਟਮਾਂ ਦੀ ਪੇਸ਼ਕਾਰੀ ਬਾਰੇ ਜਾਣਕਾਰੀ ਦਿੱਤੀ।
ਡਾ. ਮਿਸਜ਼ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਉਤਸਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਯੂਨੀਵਰਸਿਟੀ ਹੋਰ ਵੀ ਬੁਲੰਦੀਆਂ ਨੂੰ ਛੂਹੇਗੀ। ਡਾ. ਜਗਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਯੂਨੀਵਰਸਿਟੀ ਵੱਲੋ ਯਾਦਗਾਰੀ ਚਿਨ੍ਹ ਦੇ ਕੇ ਸਨਮਾਨਿਤ ਕੀਤਾ। ਮੇਲੇ ਦੀ ਸ਼ੁਰੂਆਤ ਭੰਗੜੇ ਨਾਲ ਹੋਈ। ਉਸ ਤੋਂ ਬਾਅਦ ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦਫ਼ਭਜਨ, ਵਾਰ, ਕਵੀਸ਼ਿਰੀ ਅਤੇ ਫਾਈਨ ਆਰਟਸ ਦੇ ਮੁਕਾਬਲੇ ਹੋਏ।ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਲੋਕ ਸਾਜ਼, ਇਕਾਂਗੀ, ਗੀਤਫ਼ਗਜ਼ਲ, ਲੋਕ ਗੀਤ, ਐਲੋਕਿਊਸ਼ਨ, ਪੋਇਟੀਕਲ ਸਿੰਪੋਜ਼ੀਅਮ, ਡੀਬੇਟ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਹੋਣਗੇ। ਮਾਈਮ, ਮਮਿਕਰੀ, ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਗਰੁੱਪ ਡਾਂਸ, ਕਲਾਸੀਕਲ ਇੰਸਟਰੂਮੈਂਟਲ (ਪਰਕਸ਼ਨ), ਕਲਾਸੀਕਲ ਇੰਸਟਰੂਮੈਂਟਲ (ਨਾਨ-ਪਰਕਸ਼ਨ) ਅਤੇ ਕਲਾਸੀਕਲ ਵੋਕਲ ਦੇ ਮੁਕਾਬਲੇ 13 ਅਕਤੂਬਰ ਨੂੰ ਹੋਣਗੇ।ਉਨ੍ਹਾਂ ਕਿਹਾ ਕਿ ਮੇਲੇ ਦੇ ਅਤਿਮ ਦਿਨ 14 ਅਕਤੂਬਰ ਨੂੰ ਕਿਉਜ਼ ਪ੍ਰੀਲਿਮਨਰੀ, ਕਲਾਸੀਕਲ ਡਾਂਸ, ਗਿੱਧਾ, ਵੈਸਟਰਨ ਵੋਕਲ ਸੋਲੋ ਅਤੇ ਵੈਸਟਰਨ ਗਰੁੱਪ ਸੌਂਗ ਦੇ ਮੁਕਾਬਲਿਆਂ ਤੋਂ ਉਪਰੰਤ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।
Punjab Post Daily Online Newspaper & Print Media