ਮਾਲੇਰਕੋਟਲਾ (ਸੰਦੌੜ), 12 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਅਨਾਜ਼ ਮੰਡੀ ਵਿਖੇ ਮਾਰਕਿਟ ਕਮੇਟੀ ਦੇ ਸੈਕਟਰੀ ਮਨਪ੍ਰੀਤ ਸਿੰਘ ਨੇ ਆੜਤੀਆਂ ਦੀਆਂ ਦੁਕਾਨਾਂ ਤੇ ਪਏ ਝੋਨੇ ਦੀ ਚੈਕਿੰਗ ਕੀਤੀ ਤਾਂ ਚੈਕਿੰਗ ਦੌਰਾਨ ਰੁਲਦੂ ਰਾਮ ਦੇ ਆੜਤੀਏ ਦੀ ਦੁਕਾਨ ਤੇ ਪਏ ਝੋਨੇ ਵਿਚਲੀ ਨਮੀਂ ਚੈੱਕ ਕੀਤੀ ਤਾਂ ਉਸ ਵਿੱਚ ਨਮੀ 20.8 ਪਾਈ ਗਈ ਉਕਤ ਝੋਨਾ ਕਿਸਾਨ ਮੁਹੰਮਦ ਜਮੀਲ ਪੁੱਤਰ ਮੁਹੰਮਦ ਸ਼ਰੀਫ ਵੇਚਣ ਲਈ ਆਇਆ ਸੀ ਦੇ ਝੋਨੇ ਨੂੰ ਵਾਪਸ ਭੇਜ ਦਿੱਤਾ ਗਿਆ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਜਾਰੀ ਮਾਪਦੰਡਾਂ ਤੇ ਅਧਾਰਿਤ ਤੇ ਝੋਨੇ ਵਿਚਲੀ ਨਮੀ ਨੂੰ ਚੈੱਕ ਕਰਕੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿਸੇ ਵੀ ਤਰਾਂ ਦੀ ਖੱਜਲ-ਖੁਆਰੀ ਤੋਂ ਬਚ ਸਕਣ। ਇਸ ਮੌਕੇ ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਮਹਿੰਦਰ ਸਿੰਘ ਸੁਪਵਾਈਜਰ, ਸੱਜਣ ਸਿੰਘ ਗਰੇਡਿੰਗ ਸੁਪਵਾਇਜਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media