Friday, March 20, 2026

ਪੰਜਾਬੀ ਬਾਗ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬੁੱਧਵਾਰ

Rana Paramjit  Singhਨਵੀਂ ਦਿੱਲੀ, 12 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਬੁੱਧਵਾਰ, 14 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੰਜਾਬੀ ਬਾਗ (ਰੋਡ ਨੰਬਰ-50), ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਭਾਈ ਸਤਨਾਮ ਸਿੰਘ ਗੁਰਦਾਸਪੁਰੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਗੁਰਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿਰਸਾ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply