
ਪੱਟੀ, 11 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ-ਛਾਇਆ ਹੇਠ ਅਤੇ ਮਹਾਂਪੁਰਖ ਸੰਤ ਬਾਬਾ ਸੋਹਣ ਸਿੰਘ ਜੀ, ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਸਦਕਾ (ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ) ਬਾਬਾ ਅਵਤਾਰ ਸਿੰਘ ਅਤੇ ਬਾਬਾ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਬਲਦੇ ਭੱਠ ਵਿੱਚ ਬੈਠਣ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਮ ਮਨਾਇਆ ਗਿਆ।ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠਾ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦਸਮ ਪਾਤਸ਼ਾਹ ਦੀ ਬਾਣੀ ਦੇ ਭੋਗ ਪਾਏ। ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਪੰਥ ਪ੍ਰਸਿੱਧ ਕਥਾ ਵਾਚਕ, ਢਾਡੀ ਜੱਥੇ ਅਤੇ ਕਵੀਸ਼ਰ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਜਦਕਿ ਕਈ ਉਘੀਆਂ ਧਾਰਮਿਕ ਸ਼ਖਸੀਅਤਾਂ, ਤਖਤਾਂ ਦੇ ਜਥੇਦਾਰਾਂ, ਸਿੰਘ ਸਾਹਿਬ ਅਤੇ ਸੰਤ ਮਹਾਂਪੁਰਖਾਂ ਤੋ ਇਲਾਵਾ ਗੌਰਵਦੀਪ ਸਿੰਘ ਵਲਟੋਹਾ ਨੇ ਸ਼ਿਰਕਤ ਕੀਤੀ।ਇਸ ਮੌਕੇ ਬਾਬਾ ਸਰੂਪ ਸਿੰਘ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ ਵੱਲੋਂ ਪੁੱਜੀਆਂ ਸਖ਼ਸੀਅਤਾ ਦਾ ਧੰਨਵਾਦ ਕੀਤਾ ਗਿਆ। ਸ਼ਾਮ ਨੂੰ ਵੱਖ-ਵੱਖ ਟੀਮਾ ਵਿਚਕਾਰ ਕਬੱਡੀ ਦੇ ਮੈਂਚ, ਘੋੜ ਦੋੜ, ਨੇਜ਼ਾਬਾਜੀ ਅਤੇ ਗਤਕਾਬਾਜੀ ਦੇ ਜੌਹੜ ਸਿੰਘਾਂ ਵੱਲੋਂ ਦਿਖਾਏ ਗਏ।ਇਸ ਮੌਕੇ ‘ਤੇ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਦੀਪ ਸਿੰਘ ਬੇਗੇਪੁਰ ਡਾਇਰੈਕਟਰ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਕੰਵਲਪ੍ਰੀਤ ਸਿੰਘ ਗਿੱਲ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਅੰਗਰੇਜ਼ ਸਿੰਘ ਹੁੰਦਲ ਡੀਈੳ, ਬਾਬਾ ਅਮਰੀਕ ਸਿੰਘ, ਭਾਈ ਗੁਰਪ੍ਰੀਤ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਪ੍ਰਗਟ ਸਿੰਘ, ਗੁਰਦੀਪ ਸਿੰਘ ਮੱਲਾ,ਬਾਬਾ ਬਾਜ ਸਿੰਘ ਗੁਪਾਲੀਆ, ਬਾਬਾ ਨਾਹਰ ਸਿੰਘ, ਪ੍ਰਿਤਪਾਲ ਸਿੰਘ, ਭਾਈ ਜਸਪਾਲ ਸਿੰਘ ਜਵੰਦੀ ਟਕਸਾਲ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ,ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ,ਦਵਿੰਦਰਪਾਲ ਸਿੰਘ ਇਡੀਅਨ, ਪ੍ਰਿੰਸ ਭਾਟੀਆ, ਕੁਲਵਿੰਦਰ ਸਿੰਘ ਬੱਬੂ, ਨਿਰਮਲ ਸਿੰਘ ਕਾਲਾ, ਜੋਗਾ ਸਿੰਘ ਆਦਿ ਹਾਜ਼ਰ ਸਨ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Punjab Post Daily Online Newspaper & Print Media