Thursday, June 25, 2026

ਸੁਖਬੀਰ ਸਿੰਘ ਬਾਦਲ ਕਰਨਗੇ ਅਜਨਾਲਾ ਵਿੱਚ ਸੰਗਤ ਦਰਸ਼ਨ – ਬੋਨੀ ਅਜਨਾਲਾ

PPN1410201507

ਅੰਮ੍ਰਿਤਸਰ, 14 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 26 ਅਕਤੂਬਰ 2015 ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤਲਾਬ ਵਾਲਾ, ਰਮਦਾਸ ਵਿਖੇ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਲੋੜੀਂਦੀਆਂ ਗ੍ਰਾਂਟਾਂ ਨੂੰ ਲੈ ਕੇ ਸੰਗਤ ਦਰਸ਼ਨ ਕਰਨਗੇ। ਸ. ਬਾਦਲ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਵੱਖ-ਵੱਖ ਭਲਾਈ ਸਕੀਮਾਂ ਤਹਿਤ ਗ੍ਰਾਂਟਾਂ ਦੇ ਚੈੱਕ ਵੀ ਤਕਸੀਮ ਕਰਨਗੇ।
ਸੰਗਤ ਦਰਸ਼ਨ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਦੀ ਅੱਜ ਇਥੇ ਪ੍ਰਧਾਨਗੀ ਕਰਦਿਆਂ ਮੁੱਖ ਸੰਸਦੀ ਸਕੱਤਰ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ 26 ਅਕਤੂਬਰ ਨੂੰ ਅਜਨਾਲਾ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਉਪ ਮੁੱਖ ਮੰਤਰੀ ਖ਼ੁਦ ਸੁਣਨਗੇ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਕੇ ‘ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ। ਇਸ ਮੌਕੇ ਸ੍ਰੀ ਭਗਤ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੇ ਮੌਜੂਦਾ ਪੱਧਰ ਦੀ ਮੁਕੰਮਲ ਜਾਣਕਾਰੀ ਲੈ ਕੇ ਆਉਣ ਤਾਂ ਜੋ ਮੌਕੇ ‘ਤੇ ਸ਼ਿਕਾਇਤਾਂ ਦੇ ਨਿਪਟਾਰੇ ਸੁਖ਼ਾਲੇ ਢੰਗ ਨਾਲ ਕੀਤੇ ਜਾ ਸਕਣ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰਪਾਲ ਸਿੰਘ, ਐਸ. ਡੀ. ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਮੈਡਮ ਅਮਨਦੀਪ ਕੌਰ ਆਦਿ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply