Sunday, August 23, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੇ ਰੋਸ ਵੱਜੋਂ ਹਰੀਕੇ ਜਾਮ

PPN1410201509 PPN1410201510
ਪੱਟੀ, 14 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਰੋਸ ਵੱਜੋਂ ਹਰੀਕੇ ਦੇ ਮੁੱਖ ਚੌਂਕ ‘ਚ ਭਾਈ ਮਨਜੀਤ ਸਿੰਘ ਝਬਾਲ ਵਾਲਿਆਂ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਜਿਸ ਨਾਲ ਅਮ੍ਰਿਤਸਰ ਫਿਰੋਜਪੁਰ, ਲੁਧਿਆਣਾ ਵਾਲੇ ਪਾਸੇ ਜਾਣ ਵਾਲੀ ਟ੍ਰੈਫਿਕ ਬੁਹਤ ਜਿਆਦਾ ਪ੍ਰਭਾਵਿਤ ਹੋਈ।ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਿਲ ਹੋਈਆਂ ਅਤੇ ਸੜਕਾਂ ਤੇ ਬੈਠ ਕੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ।ਧਰਨਾਕਾਰੀਆਂ ਨੇ ਮੰੰਗ ਕੀਤੀ ਕਿ ਪਿੰਡ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬਿ ਜੀ ਦੀ ਕੀਤੀ ਬੇਅਦਬੀ ਬਹੁਤ ਹੀ ਨਿੰਦਣਯੋਗ ਘਟਨਾ ਹੈ ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂਧਰੇ ਗਏ ਹਨ ।ਉਹਨਾਂ ਦੋਸ਼ੀਆਂ ਦੇ ਖਿਲਾਫ ਪੁਲਿਸ ਅਤੇ ਮੌਜੂਦਾ ਸਰਕਾਰ ਕੋਈ ਵੀ ਸਖਤ ਕਦਮ ਨਹੀਂ ਚੁੱਕ ਰਹੀ ਸਗੋਂ ਰੋਸ ਵਿਚ ਧਰਨਾ ਲਗਾ ਕੇ ਆਪਣੀ ਅਵਾਜ ਸਰਕਾਰ ਤੱਕ ਪਹੁੰਚਾਉਣ ਬੈਠੇ ਲੋਕਾਂ ਨੂੰ ਹੀ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply