Sunday, August 2, 2026

ਗ੍ਰੇਟਰ ਕੈਲਾਸ਼ ਵਿਖੇ ਤੀਜੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 15 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 17 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ਼ (ਪਾਰਟ-2), ਨੇੜੇ ਸਵਿਤਰੀ ਸਿਨੇਮਾ, ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਦਲੀਪ ਸਿੰਘ, ਭਾਈ ਸੁਖਵਿੰਦਰ ਸਿੰਘ (ਤਰਨਤਾਰਨ), ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਭਾਈ ਦਲਬੀਰ ਸਿੰਘ ਦੇ ਕਰਿਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀਕੇ, ਗੁਰਦੁਆਰਾ ਕਮੇਟੀ ਦੇ ਮੈਂਬਰ ਤੇ ਸਕੂਲ ਐਜੂਕੇਸ਼ਨ ਦੇ ਚੇਅਰਮੈਨ ਸ. ਹਰਮੀਤ ਸਿੰਘ ਕਾਲਕਾਜੀ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply