
ਚੌਂਕ ਮਹਿਤਾ, ਖੁਜ਼ਾਲਾ 15 ਅਕਤੂਬਰ (ਜੋਗਿੰਦਰ ਮਾਣਾ, ਸਿੰਕਦਰ ਸਿੰਘ ਖਾਲਸਾ)- ਪੂਰੀ ਮਾਨਵਤਾ ਦੀ ਭਲਾਈ ਤੇ ਸੰਸਾਰ ਨੂੰ ਸਿੱਧੇ ਰਸਤੇ ਪਾਉਣ ਵਾਲੀ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਾਂ ਦੇ ਗੁਰੂ ਸਾਹਿਬਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਿਰਾਦਰ ਕਰਨ ਵਾਲਿਆਂ ਦਾ ਅੱਜ ਅੱਡਾ ਖੁਜਾਲਾ ਵਿਖੇ ਸਮਾਜ ਸੇਵੀ ਸੰਸਥਾਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਲਹਿਰ ਦੇ ਆਗੂਆਂ ਤੇ ਇਲਾਕੇ ਦੀ ਸੰਗਤ ਨੇ ਰਲ ਕੇ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਤਰਸਿੱਕਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਾਡੇ ਪਿਤਾ ਹਨ ਇੰਨ੍ਹਾਂ ਦਾ ਨਿਰਾਦਰ ਕਦੀ ਵੀ ਬਰਦਾਸ਼ਿਤ ਨਹੀਂ ਕੀਤਾ ਜਾ ਸਕਦਾ ।ਜਿਹੜੇ ਸ਼ਰਾਰਤੀ ਅਨਸਰਾਂ ਨੇ ਇਹ ਪਾਪ ਕੀਤਾ ਉਨਾਂ ਖਿਲਾਫ ਭਾਰਤੀ ਕਾਨੂੰਨ ਮੁਤਾਬਕ ਧਾਰਾ 302 ਤਹਿਤ ਕਾਰਵਾਈ ਕੀਤੀ ਜਾਵੇ ਤੇ ਸੀ ਬੀ ਆਈ ਤੋਂ ਜਾਂਚ ਕਰਾਈ ਜਾਵੇ । ਇਸ ਸਮੇਂ ਬਿਕਰਮਜੀਤ ਸਿੰਘ ਤਰਸਿੱਕਾ,ਦਿਲਸੇਰ ਸਿੰਘ, ਜਸਪ੍ਰੀਤ ਸਿੰਘ, ਸੰਦੀਪ ਸਿੰਘ, ਪ੍ਰਿੰਸੀਪਲ ਗੁਰਮੇਜ ਸਿੰਘ, ਸਤਨਾਮ ਸਿੰਘ, ਸ਼ਰਨਬੀਰ ਸਿੰਘ, ਮਨਜਿੰਦਰ ਸਿੰਘ, ਗੱਜਣ ਸਿੰਘ ਆਦਿ ਹਾਜ਼ਿਰ ਸਨ।
Punjab Post Daily Online Newspaper & Print Media