Wednesday, August 5, 2026

ਰੇਲ ਗੱਡੀ ‘ਚ ਯਾਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪੱਟੀ, 15 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਖੇਮਕਰਨ ਤੋ ਅੰਮ੍ਰਿਤਸਰ ਜਾ ਰਹੀ ਸਵੇਰ 07:40 ਵਾਲੀ ਡੀ. ਅੇੈਮ. ਯੂ ਰੇਲ ਗੱਡੀ ਵਿਚ ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੀ ਆਰ ਪੀ ਪੱਟੀ ਦੇ ਮੁਲਾਜਮ ਕੁਲਵੰਤ ਸਿੰਘ, ਦਿਲਬਾਗ ਸਿੰਘ ਨੇ ਦੱਸਿਆ ਕਿ ਟਰੇਨ ਨੰ: 74681 ਦੇ ਗਾਰਡ ਰਾਮ ਨਰਾਇਨ ਨੇ ਸੂਚਨਾ ਦਿੱਤੀ ਕਿ ਟਰੇਨ ਵਿਚ ਯਾਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜੀ. ਆਰ. ਪੀ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਸ਼ਿਨਾਖਤ ਲਈ 72 ਘੰਟੇ ਲਈ ਰੱਖਿਆ ਜਾਵੇਗਾ।ਜੀ. ਆਰ. ਪੀ ਪੱਟੀ ਵਲੌ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply