Thursday, April 23, 2026

17ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਪ੍ਰਾਇਮਰੀ ਖੇਡਾਂ ਦਾ ਉਦਘਾਟਨ

PPN1610201509

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਵਿਖੇ 17 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ।ਇਸ ਸੁਭਾਗ ਸਮੇਂ ਮੁੱਖ ਮਹਿਮਾਨ ਵੱਜੋਂ ਸ਼੍ਰੀ ਧਰੁਮਨ ਨਿੰਬਲੇ (ਡਿਪਟੀ ਕਮਿਸ਼ਨਰ ਆਫ ਪੁਲਿਸ / ਟਰੈਫਿਕ) ਅੰਮ੍ਰਿਤਸਰ ਜੀ ਪਧਾਰੇ। ਡਾ. ਸz. ਜਸਵਿੰਦਰ ਸਿੰਘ ਢਿੱਲੋਂ (ਆਨਰੇਰੀ ਸਕੱਤਰ ਐਜੁਕੇਸ਼ਨ ਕਮੇਟੀ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ) ਨੇ ਗੈਸਟ ਆਫ਼ ਆਨਰ ਵੱਜੋਂ ਸ਼ਿਰਕਤ ਕੀਤੀ।ਸਕੂਲ ਦੇ ਮੈਂਬਰ ਇੰਚਾਰਜ਼ ਸz. ਪ੍ਰਿਤਪਾਲ ਸਿੰਘ ਸੇਠੀ, ਸz. ਗੁਰਿੰਦਰ ਸਿੰਘ ਚਾਵਲਾ, ਸz. ਸੁਰਜੀਤ ਸਿੰਘ ਤੇ ਮੈਡਮ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਆਏ ਹੋਏ ਪਤਵੰਤੇ ਸਜੱਣਾ ਦਾ ਹਾਰਦਿਕ ਸੁਆਗਤ ਕੀਤਾ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਣ ਕੀਤਾ ਗਿਆ।ਸਕੂਲ ਦੀ ਬੈਂਡ ਟੀਮ ਵੱਲੋਂ ਮਾਰਚ-ਪਾਸਟ ਕੀਤਾ ਗਿਆ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਮੁੱਖ ਮਹਿਮਾਨ ਸ਼੍ਰੀ ਧਰੁਮਨ ਨਿੰਬਲੇ (ਡਿਪਟੀ ਕਮਿਸ਼ਨਰ ਆਫ ਪੁਲਿਸ / ਟਰੈਫਿਕ) ਅੰਮ੍ਰਿਤਸਰ ਨੇ ਮਸ਼ਾਲ ਰੋਸ਼ਨ ਕਰਕੇ ਪ੍ਰਾਇਮਰੀ ਖੇਡਾਂ ਨੂੰ ਸ਼ੁਰੂ ਕਰਨ ਦੀ ਰਸਮ ਅਦਾ ਕੀਤੀ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਤੇੇ ਸz. ਨਿਰਮਲ ਸਿੰਘ ਰੈਜ਼ੀਡੈਟ ਪ੍ਰੈਜ਼ੀਡੈਟ (ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ), ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਜੀ ਖੁਰਾਣਾ, ਡਾਇਰੈਕਟਰ ਆਫ਼ ਐਜ਼ੂਕੇਸ਼ਨ ਸz. ਧਰਮਵੀਰ ਸਿੰਘ ਨੇ ਸ਼ਿਰਕਤ ਕੀਤੀ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਅਧੀਨ ਆਉਦੇ ਵੱਖ-ਵੱਖ ਸਕੂਲਾਂ ਦੇ ਮੈਂਬਰ ਇੰਚਾਰਜ਼ਾਂ ਤੇ ਪ੍ਰਿੰਸੀਪਲ ਸਾਹਿਬਾਨਾ ਨੇ ਵੀ ਸ਼ਿਰਕਤ ਕੀਤੀ ।ਇਹਨਾਂ ਪ੍ਰਾਇਮਰੀ ਖੇਡਾਂ ਵਿੱਚ ਸ਼ਹਿਰ ਦੇ 13 ਸਕੂਲਾਂ ਤੇ ਪਿੰਡਾਂ ਦੇ 16 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply