ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ 20 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੇ ਪ੍ਰਬੰਧਕੀ ਕਾਰਜ ਮੁਕੰਮਲ ਕਰ ਲਏ ਗਏ ਹਨ।ਰਿਟਰਨਿੰਗ ਅਫਸਰ, ਡਾ. ਸ਼ਿਆਮਲ ਕੋਲੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਸੰਗਤ ਹਾਲ ਵਿਚ ਸਵੇਰੇ 8.00 ਵਜੇ ਤੋਂ ਸ਼ਾਮ 5.00 ਵਜੇ ਤਕ ਚੱਲੇਗਾ। ਇਸ ਤੋਂ ਇਲਾਵਾ ਯੂਨੀਵਰਸਿਟੀ ਰਿਜ਼ਨਲ ਕੈਂਪਸ ਜਲੰਧਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਅਤੇ ਯੂਨੀਵਰਸਿਟੀ ਰਿਜ਼ਨਲ ਕੈਂਪਸ, ਗੁਰਦਾਸਪੁਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ ਵੋਟਾਂ ਪੈਣ ਦਾ ਕੰਮ ਚੱਲੇਗਾ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਇਸੇ ਦਿਨ ਸ਼ਾਮ 5 ਵਜੇ ਤੋਂ ਨਤੀਜੇ ਆਉਣ ਤਕ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਚੋਣ ਵਿਚ ਤਿੰਨ ਪ੍ਰਮੁੱਖ ਪਾਰਟੀਆਂ ਜਿਨ੍ਹਾਂ ਵਿਚ ਯੂਨੀਵਰਸਿਟੀ ਕਰਮਚਾਰੀ ਡੈਮੋਕਰੇਟਿਕ ਫਰੰਟ – ਚੋਣ ਨਿਸ਼ਾਨ ‘ਉੱਡਦਾ ਬਾਜ’ ਚੋਣ ਲੜ ਰਹੀਆਂ ਹਨ। ਯੂਨੀਵਰਸਿਟੀ ਡੈਮੋਕਰੈਟਿਕ ਇੰਪਲਾਈਜ਼ ਫਰੰਟ ਚੋਣ ਨਿਸ਼ਾਨ ‘ਬੱਬਰ ਸ਼ੇਰ’ ਅਤੇ ਡੈਮੋਕਰੈਟਿਕ ਯੂਨੀਵਰਸਿਟੀ ਇੰਪਲਾਈਜ਼ ਫਰੰਟ ਚੋਣ ਨਿਸ਼ਾਨ ‘ਚੜ੍ਹਦਾ ਸੂਰਜ’ ਸ਼ਾਮਿਲ ਹਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media