Sunday, March 15, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਰਕਾਰ ਸਖਤ ਸਜ਼ਾਵਾਂ ਦੇਵੇ – ਜਥੇ: ਅਵਤਾਰ ਸਿੰਘ

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮਹੀਨੇ ਲਈ ਅ’ਗੇ ਪਾਇਆ

PPN1610201520

ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ।ਇਹ ਇਕੱਤਰਤਾ ਮੌਜੂਦਾ ਪੰਥਕ ਹਾਲਾਤਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ‘ਤੇ ਹੀ ਕੇਂਦਰਿਤ ਸੀ।ਇਸ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸ. ਨਿਰਮੈਲ ਸਿੰਘ ਜੌਲਾਂ, ਸ. ਮੋਹਨ ਸਿੰਘ ਬੰਗੀਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਹਰਭਜਨ ਸਿੰਘ ਸ਼ੇਰ ਗਿੱਲ ਤੇ ਸ. ਮੰਗਲ ਸਿੰਘ ਆਦਿ ਸ਼ਾਮਿਲ ਹੋਏ।
ਇਕੱਤਰਤਾ ਦੀ ਜਾਣਕਾਰੀ ਦੇਂਦਿਆਂ ਹੋਇਆ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੀਟਿੰਗ ਦੀ ਅਰੰਭਤਾ ਸਮੂਹ ਅੰਤ੍ਰਿੰਗ ਮੈਂਬਰਾਂ ਵੱਲੋਂ ਮੂਲ ਮੰਤਰ ਦੇ ਪੰਜ ਪਾਠ ਕਰਕੇ ਕੀਤੀ ਗਈ ਅਤੇ ਸ਼ੋ੍ਰਮਣੀ ਕਮੇਟੀ ਦੇ ਰੋਜ਼ਮਰਾ ਏਜੰਡੇ ਨੂੰ ਲਾਂਭੇ ਰੱਖ ਕੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਹੀ ਮਾਮਲਾ ਵਿਚਾਰਿਆ ਗਿਆ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਮੁੱਚੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਾਲਾਤ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਬਣੇ ਹੋਏ ਹਨ। ਸਮੁੱਚਾ ਪੰਥ, ਪੰਥ ਵਿਰੋਧੀ ਕਾਰਵਾਈਆਂ ਤੋਂ ਦੁਖਦ ਹੈ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਵਾਪਰਨ ਤੇ ਚਿੰਤਾ ਗ੍ਰਸਤ ਹੈ ਤੇ ਕਿਸੇ ਵੀ ਕੀਮਤ ਤੇ ਸ਼ਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਸਮੁੱਚੀ ਇਕੱਤਰਤਾ ਵੱਲੋਂ ਸਰਬ ਸੰਮਤੀ ਨਾਲ ਇਨ੍ਹਾਂ ਵਾਪਰੀਆਂ ਘਟਨਾਵਾਂ ਪ੍ਰਤੀ ਮਤਾ ਪਾਸ ਕੀਤਾ ਗਿਆ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਿਛਲੇ ਦਿਨੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਹਿਰਦੇ ਵੇਦਕ ਘਟਨਾਵਾਂ ‘ਤੇ ਦੁਖੀ ਹਿਰਦੇ ਨਾਲ ਚਿੰਤਾ ਪ੍ਰਗਟ ਕੀਤੀ ਗਈ।ਇਨ੍ਹਾਂ ਦੁੱਖਦਾਈ ਘਟਨਾਵਾਂ ਦੇ ਵਾਪਰਨ ਕਾਰਨ ਸਿੱਖੁਪੰਥ ਅੰਦਰ ਪਏ ਰੋਸ ਤੇ ਰੋਹ ਨੂੰ ਸਨਮੁੱਖ ਰੱਖਦਿਆਂ ਪੰਥਕ ਦੋਖੀਆਂ, ਦੋਸ਼ੀਆ ਤੇ ਸਖਤ ਕਾਰਵਾਈ ਕੀਤੀ ਜਾਵੇ।
ਮਤੇ ਵਿੱਚ ਕਿਹਾ ਗਿਆ ਹੈ ਕਿ 2 ਜੂਨ 2015 ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਕੁਝ ਪੰਥ ਦੋਖੀਆਂ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਚੋਰੀ ਕਰਨ ਦੀ ਵਾਪਰੀ ਘਟਨਾ ਉਪਰੰਤ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਅਤੇ ਬੀਤੇ ਦਿਨੀ ਪੰਥ ਦੋਖੀਆਂ ਵੱਲੋਂ ਪਾਵਨ ਸਰੂਪ ਦੇ ਅੰਗ (ਪੱਤਰੇ) ਪਿੰਡ ਬਰਗਾੜੀ ਦੀਆਂ ਗਲ੍ਹੀਆਂ ਸੜਕਾਂ ਤੇ ਖਿਲਾਰ ਕੇ ਸਿੱਧੇ ਰੂਪ ਵਿੱਚ ਸਿੱਖ ਪੰਥ ਨੂੰ ਖੁੱਲਾ੍ਹ ਚੈਲੰਜ ਕੀਤਾ ਹੋਇਆ ਜੋ ਪਿੰਡ ਵਿੱਚ ਧਮਕੀ ਭਰੇ ਨੋਟਿਸ ਲਗਾਏ ਗਏ ਉਸ ਸਬੰਧੀ ਪੰਜਾਬ ਸਰਕਾਰ, ਖੁਫੀਆ ਤੰਤਰ ਅਤੇ ਪੁਲੀਸ ਪ੍ਰਸ਼ਾਸਨ ਵਲੋਂ ਦਿਖਾਈ ਗਈ ਅਣਗਹਿਲੀ ਤੇ ਲਾਪ੍ਰਵਾਹੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਭਾਰੀ ਠੇਸ ਪੁੱਜੀ ਹੈ, ਇਸ ਨਾਲ ਪੰਥ ਦਰਦੀਆਂ, ਹਿਤੈਸ਼ੀਆਂ ਤੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।ਅੱਜ ਹਰ ਗੁਰੂ ਨਾਨਕ ਨਾਮ ਲੇਵਾ ਪੰਥ ਦਰਦੀ ਤੇ ਹਰੇਕ ਹਿਤੈਸ਼ੀ ਦਾ ਹਿਰਦਾ ਦੁਖੀ ਤੇ ਪੀੜ੍ਹਤ ਹੈ।ਸ. ਬੇਦੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਦੇ ਸਮੂੇਹ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਪਿੰਡ ਬਰਗਾੜੀ, ਬਹਿਬਲ, ਤੇ ਕੋਟ ਕਪੂਰਾ ਚੌਂਕ ਵਿੱਚ ਸ਼ਾਂਤ ਮਈ ਤਰੀਕੇ ਨਾਲ ਰੋਸ ਧਰਨੇ ਸਮੇਂ ਨਿਤਨੇਮ ਕਰ ਰਹੀਆਂ ਸੰਗਤਾਂ ‘ਤੇ ਜਿਸ ਢੰਗ ਨਾਲ ਪੁਲੀਸ ਵੱਲੋਂ ਅੰਨ੍ਹੇ ਵਾਹ ਭਾਰੀ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ ਅਤੇ ਬਿਨਾ ਵਜ੍ਹਾ ਗੋਲੀਆਂ ਚਲਾਈਆਂ ਗਈਆਂ ਹਨ, ਇਹ ਸਿ’ਧੇ ਰੂਪ ਵਿੱਚ ਅਣਮਨੁੱਖੀ ਕਾਰਵਾਈ ਹੈ।ਇਸ ਕਾਰਵਾਈ ਨਾਲ ਦੋ ਸਿੰਘ ਸ਼ਹੀਦ ਹੋ ਗਏ ਅਤੇ ਵੱਡੀ ਗਿਣਤੀ ਵਿੱਚ ਬੁਰੀ ਤਰ੍ਹਾਂ ਜਖਮੀ ਹੋ ਗਏ ਹਨ। ਇਸ ਘਟਨਾ ਦੇ ਵਾਪਰਨ ਨਾਲ ਰੋਸ ਤੇ ਰੋਹ ਨੂੰ ਹੋਰ ਬਲ ਮਿਲਿਆ ਹੈ।ਇਨ੍ਹਾਂ ਸ਼ਾਂਤਮਈ ਰੋਸ ਧਰਨਿਆਂ ਵਿੱਚ ਸ਼ਾਮਿਲ ਸਿੱਖ ਸੰਗਤਾਂ ਪ੍ਰਚਾਰਕਾਂ, ਧਾਰਮਿਕ ਸਖਸ਼ੀਅਤਾਂ, ਸੰਤ ਮਹਾਂਪੁਰਸ਼ਾਂ, ਅਕਾਲੀ ਵਰਕਰਾਂ ਤੇ ਨਜਾਇਜ ਤੌਰ ਤੇ ਪਰਚੇ ਦਰਜ ਕੀਤੇ ਗਏ ਹਨ ਤੇ ਸੰਗੀਨ ਧਾਰਾਵਾਂ ਲਗਾਈਆਂ ਗਈਆਂ ਹਨ।ਇਕੱਤਰਤਾ ਮੰਗ ਕਰਦੀ ਹੈ ਕਿ ਗ੍ਰਿਫਤਾਰ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲਗਾਈਆਂ ਗਈਆਂ ਧਰਾਵਾਂ ਮੂਲੋਂ ਵਾਪਸ ਲਈਆਂ ਜਾਣ। ਇਕੱਤਰਤਾ ਇਹ ਵੀ ਮੰਗ ਕਰਦੀ ਹੈ ਕਿ ਜਿਹੜੇ ਪੁਲੀਸ ਅਧਿਕਾਰੀਆ, ਕਰਮਚਾਰੀਆਂ ਨੇ ਇਹ ਕਾਰਾ ਕੀਤਾ ਹੈ ਉਨ੍ਹਾਂ ਵਿਰੁੱਧ ਪਰਚੇ ਦਰਜ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਹੜੇ ਸਿੰਘ ਇਨ੍ਹਾਂ ਰੋਸ ਧਰਨਿਆਂ ਵਿੱਚ ਪੁਲੀਸ ਤਸ਼ੱਦਦ ਕਾਰਣ ਸ਼ਹੀਦ ਹੋ ਗਏ ਹਨ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਅਧਾਰ ਤੇ ਯੋਗ ਮੁਆਵਜਾ ਦੇਵੇ ਅਤੇ ਜਖਮੀਆਂ ਦੇ ਇਲਾਜ ਲਈ ਤੁਰੰਤ ਅੱਗੇ ਆਵੇ।ਇਨ੍ਹਾਂ ਵਾਪਰੀਆਂ ਹਿਰਦੇ ਵੇਦਕ ਘਟਨਾਵਾਂ ਦੀ ਉੱਚ ਪੱਧਰੀ ਅਦਾਲਤੀ ਜਾਂਚ ਕਰਵਾਏ। ਇਕੱਤਰਤਾ ਇਹ ਵੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਅਸਰਦਾਰ ਕਦਮ ਚੁੱਕ ਕੇ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ ਨੂੰ ਯਕੀਨੀ ਬਣਾਵੇ।ਸ. ਦਿਲਜੀਤ ਸਿੰਘ ਬੇਦੀ ਨੇ ਇਹ ਵੀ ਦ’ਸਿਆ ਕਿ ਇਕ’ਤਰਤਾ ਵਿਵਿੱਚ ਮੌਜੂਦਾ ਹਾਲਤ ਤੇ ਦੀਰਘ ਵਿਚਾਰ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 23-24 ਅਕਤੂਬਰ ਨੂੰ ਰ’ਖੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਨੂੰ ੧ ਮਹੀਨੇ ਲਈ ਅ’ਗੇ ਪਾ ਦਿ’ਤਾ ਗਿਆ ਹੈ।
ਇਸੇ ਇਕੱਤਰਤਾ ਨੇ ਉਪਰੋਕਤ ਦੁਖਾਂਤ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਪਿੰਡ ਓਹਰੀ ਜ਼ਿਲ੍ਹਾ ਸੰਗਰੂਰ ਵਿਖੇ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆਂ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਗ੍ਰਿਫਤਾਰ ਕਰੇ।ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੁਝ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਅਜਿਹੀਆਂ ਦੁੱਖਦਾਈ ਘਟਨਾਵਾਂ ਵਾਪਰਨ ਸਦਕਾ ਜਜਬਾਤੀ ਹੁੰਦਿਆਂ ਹੋਇਆਂ ਜੋ ਆਪਣੀ ਮੈਂਬਰਸ਼ਿਪ ਤੋਂ ਅਸਤੀਫੇ ਦਿੱਤੇ ਹਨ ਉਨ੍ਹਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਪੰਥ ਪ੍ਰਤੀ ਜਿੰਮੇਵਾਰੀਆ ਤੇ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ਆਪਣੇ ਦਿੱਤੇ ਹੋਏ ਅਸਤੀਫੇ ਤੁਰੰਤ ਵਾਪਸ ਲੈ ਲੈਣ ਤਾਂ ਕਿ ਪੂਰੀ ਇੱਕਜੁੱਟਤਾ ਦੇ ਨਾਲ ਪੰਥ ਦੋਖੀਆਂ ਵੱਲੋਂ ਕੀਤੀ ਗਈ ਮੰਦਭਾਗੀ ਕਾਰਵਾਈ ਦਾ ਡਟਵਾਂ ਜੁਆਬ ਦੇ ਕੇ ਹਰ ਹੀਲੇ ਪੰਥਕ ਏਕਤਾ ਨੂੰ ਪੂਰਨ ਰੂਪ ‘ਚ ਬਰਕਰਾਰ ਰੱਖਿਆ ਜਾ ਸਕੇ। ਇਸ ਇਕ’ਤਰਤਾ ਵਿਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਇਹ ਵੀ ਅਪੀਲ ਕੀਤੀ ਗਈ ਕਿ ਉਹ ਇਸ ਬਹੁਤ ਹੀ ਨਾਜ਼ੁਕ ਮੌਕੇ ਆਪਣੇ ਜਜ਼ਬਾਤਾਂ ‘ਤੇ ਕਾਬੂ ਰ’ਖਦਿਆਂ ਪੰਜਾਬ ਵਿਵਿੱਚ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾ ਕੇ ਰ’ਖਣ ਤਾਂ ਕਿ ਪੰਥ ਵਿਰੋਧੀ ਸ਼ਕਤੀਆਂ ਇਸ ਸਥਿਤੀ ਨੂੰ ਆਪਣੇ ਮਨੋਰਥ ਖਾਤਰ ਨਾ ਵਰਤ ਸਕਣ। ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ, ਸ.ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply