ਪੱਟੀ, 17 ਅਕਤੂਬਰ (ਰਣਜੀਤ ਸਿਘ ਮਾਹਲਾ, ਅਵਤਾਰ ਸਿਘ ਢਿੱਲੋ) – ਪੱਟੀ ਸ਼ਹਿਰ ਦੇ ਰੋਹੀ ਵਾਲੇ ਪੁੱਲ ਨਜਦੀਕ ਤੋਂ ਅਣਪਛਾਤੇ ਨੌਜਵਾਨ ਦੀ ਭੇਦਭਰੀ ਭਰੀ ਹਾਲਤ ਵਿੱਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦੇਂਦਿਆਂ ਪੁਲੀਸ ਥਾਣਾ ਪੱਟੀ ਦੇ ਏ.ਐਸ.ਆਈ ਮਨਮੋਹਨ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅੱਜ ਤੜਕਸਾਰ ਕਿਸੇ ਰਾਹਗੀਰ ਨੇ ਪੁਲੀਸ ਨੂੰ ਸੂਚਿਤ ਕੀਤਾ ਕਿ ਇੱਕ ਨੌਜਵਾਨ ਦੀ ਲਾਸ਼ ਜਿਸ ਦੀ ਉਮਰ ਲਗਭਗ 25 ਤੋਂ 30 ਸਾਲ ਦੇ ਕਰੀਬ ਹੈ, ਪਰੇਮ ਨਗਰ ਦੇ ਨਜਦੀਕ ਰੋਹੀ ਕੋਲ ਪਈ ਹੈ।ਇਹ ਸੂਚਨਾ ਮਿਲਣ ‘ਤੇ ਪੱਟੀ ਪੁਲੀਸ ਵਲੋਂ ਕਾਰਵਾਈ ਕਰਦਿਆਂ ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਲਿਆ ਕੇ ਉਸ ਦੀ ਪਹਿਚਾਣ ਕਰਵਾਈ ਜਾ ਰਹੀ ਹੈ ਪਰ ਅਜੇ ਤੱਕ ਉਸਦੀ ਪਹਿਚਾਣ ਨਹੀਂ ਹੋ ਸਕੀ।ਇਸ ਸਬੰਧੀ ਤਫਤੀਸ਼ ਜਾਰੀ ਹੈ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸ ਲਈ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਫਿਲਹਾਲ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media