Monday, April 6, 2026

ਅਕਾਲੀ ਜਥਾ ਸ਼ਹਿਰੀ ਪੱਟੀ ਵਲੋਂ ਸਰਬੱਤ ਦੇ ਭਲੇ ਲਈ ਗੁ: ਬੀਬੀ ਰਜਨੀ ਵਿਖੇ ਸ਼੍ਰੀ ਅਖੰਡ ਪਾਠ ਆਰੰਭ

ਪੱਟੀ, 18 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਬੀਤੇ ਦਿਨੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਹੋਈ ਘਟਨਾ ਨਾਲ ਜਿਥੇ ਸਮੁਚੇ ਪੰਜਾਬ ਵਿੱਚ ਮਾਹੌਲ ਖਰਾਬ ਹੋਇਆ ਹੈ ਤੇ ਕੁੱਝ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ।ਇਸ ਲਈ ਸਭ ਦਾ ਫਰਜ ਬਣਦਾ ਕਿ ਇਸ ਮੰਦਭਾਦੀ ਘਟਨਾ ‘ਤੇ ਅਫਸੋਸ ਕਰਦਿਆਂ ਸਰਬਤ ਦੇ ਭਲੇ ਲਈ ਅਰਦਾਸ ਕਰੀਏ। ਇਹ ਸ਼ਬਦ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਪੱਟੀ ਨੇ ਗੁਰਦੁਆਰਾ ਬੀਬੀ ਰਜਨੀ ਜੀ ਨੇੜੇ ਰੇਲਵੇ ਸਟੇਸ਼ਨ ਪੱਟੀ ਵਿਖੇ ਸਰਬੱਤ ਦੇ ਭਲੇ ਲਈ ਆਰੰਭ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਸਮੇ ਹਾਜਿਰ ਸੰਗਤ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕੇ ਉਨਾਂ ਦੱਸਿਆ ਕਿ ਸਮੁੱਚੇ ਪੰਜਾਬ ਤੇ ਇਲਾਕੇ ਦੀ ਸੁਖ-ਸ਼ਾਂਤੀ ਲਈ ਹੀ ਕੈਰੋਂ ਪਰਿਵਾਰ ਦੀ ਅਗਵਾਈ ਹੇਠ ਇਹ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਸ ਦੇ ਭੋਗ ਮੰਗਲਵਾਰ 20 ਅਕਤੂਬਰ ਨੂੰ ਪੈਣਗੇ। ਇਸ ਮੌਕੇ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ਪੱਟੀ, ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਐਸ.ਐਚ.ਓ ਪੱਟੀ ਰਾਜਵਿੰਦਰ ਕੌਰ ਬਾਜਵਾ, ਗੁਰਜੀਤ ਸਿੰਘ ਕੁੱਕੂ, ਰਾਜਪ੍ਰੀਤ ਸਿੰਘ ਰਾਣਾ, ਰਸ਼ਪਾਲ ਸਿੰਘ ਬੇਦੀ, ਬੀਬੀ ਬਚਨੀ, ਹਰਭਜਨ ਸਿੰਘ ਪ੍ਰਿੰਸੀਪਲ ਸੁੱਖਾ ਸਿੰਘ, ਗਿਆਨੀ ਪ੍ਰੀਤਮ ਸਿੰਘ, ਕੁਲਵੰਤ ਸਿੰਘ ਕਾਲੇਕੇ, ਜਸਕਰਨ ਸਿੰਘ ਧੰਨੋਆ, ਸਕੱਤਰ ਸਿੰਘ, ਸੁਖਵਿੰਦਰ ਸਿੰਘ ਸ਼ਿੰਦਾ, ਗੁਰਬਚਨ ਸਿੰਘ ਪਨੇਸਰ, ਹਰਪਾਲ ਸਿੰਘ ਪੱਟੀ, ਵਿਨੋਦ ਖੰਨਾ, ਅਜੀਤ ਸਿੰਘ, ਕੁਲਵਿੰਦਰ ਸਿੰਘ ਬੱਬੂ ਆਦਿ ਹਾਜਿਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply