Sunday, April 26, 2026

ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵੱਲੋਂ ਬਰਗਾੜੀ ਘਟਨਾ ‘ਤੇ ਅਫਸੋਸ ਦਾ ਪ੍ਰਗਟਾਵਾ

 PPB1910201520
ਭਿੱਖੀਵਿੰਡ, 19 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਦੇ ਨਾਲ ਪੈਂਦੇ ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ (ਰਜਿ:) ਤਰਨ ਤਾਰਨ ਵੱਲੋਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਭਾਈ ਜਸਵੰਤ ਸਿੰਘ ਨੇ ਕੀਤੀ ।ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜਸਵੰਤ ਸਿੰਘ ਨੇ ਕੁੱਝ ਦਿਨ ਪਹਿਲਾਂ ਫਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਵਾਪਰੀ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਸਰਕਾਰਾਂ ਨੂੰ ਅਜਿਹਾ ਕਰਨ ਵਾਲਿਆਂ ਦੀ ਜਲਦੀ ਤੋਂ ਜਲਦੀ ਭਾਲ ਕਰਕੇਉਨਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਸਮੇਂ ਗ੍ਰੰਥੀ ਸਿੰਘਾਂ ਨੂੰ ਕਿਹਾ ਕਿ ਉਹ ਸੁਚੇਤ ਰਹਿਣ ਤਾਂ ਜੋ ਕਿ ਅੱਗੇ ਤੋਂ ਅਜਿਹੀ ਕੋਈ ਵੀ ਮੰਦਭਾਗੀ ਘਟਨਾ ਨਾ ਵਾਪਰੇ। ਇਸ ਮੌਕੇ ਭਾਈ ਬੇਅੰਤ ਸਿੰਘ ਕੰਬੋਕੇ ਮੀਤ ਪ੍ਰਧਾਨ, ਕਾਰਜਕਾਰਣੀ ਮੈਂਬਰ ਭਾਈ ਬਲਵਿੰਦਰ ਸਿੰਘ ਕੰਬੋਕੇ, ਭਾਈ ਸੁਖਦੇਵ ਸਿੰਘ ਕੰਬੋਕੇ, ਭਾਈ ਸਤਪਾਲ ਸਿੰਘ ਭਿੱਖੀਵਿੰਡ ਖਜਾਨਚੀ, ਭਾਈ ਬਚਿੱਤਰ ਸਿੰਘ ਪਹੁਵਿੰਡ ਮੁੱਖ ਬੁਲਾਰਾ, ਭਾਈ ਜਗਜੀਤ ਸਿੰਘ ਉਧੋਕੇ ਸੈਕਟਰੀ, ਭਾਈ ਮਨਜੀਤ ਸਿੰਘ ਭਿੱਖੀਵਿੰਡ ਤਾਲਮੇਲ ਸੈਕਟਰੀ, ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply