ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰਾਂ ਨਾਕਾਮ ਸਾਬਤ ਹੋ ਰਹੀ ਹੈ।ਅੱਜ ਬਰਨਾਲਾ ਜਿਲ੍ਹੇ ਦੇ ਪਿੰਡ ਜਲਾਲ ਗੁਰੂਸਰ ਵਿਖੇ ਪਹਿਲਾਂ ਚੋਰੀ ਹੋਏ ਸਰੂਪ ਦੇ ਸੈਂਕੜੇ ਅੰਗਾਂ ਦਾ ਨਿਰਾਦਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਲੁਧਿਆਣਾ, ਭਾਈ ਅਮਰਬੀਰ ਸਿੰਘ ਢੋਟ ਅਤੇ ਭਾਈ ਗਗਨਦੀਪ ਸਿੰਘ ਨੇ ਕਿਹਾ ਕਿ ਉਥੋਂ ਦੀ ਲੋਕਲ ਸੰਗਤ ਵੱਲੋਂ ਚੌਰੀ ਹੋਏ ਸਰੂਪ ਬਾਰੇ ਜਾਣਕਾਰੀ ਪ੍ਰਸ਼ਾਸ਼ਨ ਨੂੰ ਦਿੱਤੀ ਗਈ ਸੀ ਅਤੇ ਇਥੋਂ ਤੱਕ ਕਿ ਸ਼ੱਕੀ ਬੰਦਿਆਂ ਦੀਆਂ ਫੋਟੋਆਂ ਵੀ ਦਿੱਤੀਆਂ ਗਈਆਂ ਸਨ, ਪ੍ਰੰਤੂ ਇਸ ਸਭ ਦੇ ਬਾਵਜ਼ੂਦ ਵੀ ਸਰਕਾਰ ਇਸ ਨਿਰਾਦਰੀ ਨੂੰ ਰੋਕ ਨਹੀਂ ਸਕੀ। ਉਨ ਕਿਹਾ ਕਿ ਸਰਕਾਰ ਨੇ ਇਸ ਅਹਿਮ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਦ ਕਿ ਇਸ ਨਾਲ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਪੰਥਕ ਅਖਵਾਉਣ ਵਾਲੀ ਸਰਕਾਰ ਦੇ ਕਾਰਜਕਾਲ ਦਰਮਿਆਨ ਗੁਰੂ ਮਹਾਰਾਜ ਦੇ ਸਰੂਪਾਂ ਦੀ ਹੋ ਰਹੀ ਬੇਅਦਬੀ ਸਰਕਾਰ ‘ਤੇ ਇਕ ਕਾਲਾ ਧੱਬਾ ਹੈ, ਜੋ ਕਿ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਫੌਰੀ ਤੌਰ ‘ਤੇ ਵਾਪਰ ਰਹੀਆਂ ਘਟਨਾਵਾਂ ਨੂੰ ਰੋਕ ਕੇ, ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰਨਾ ਚਾਹੀਦਾ ਹੈ।ਉਕਤ ਆਗੂਆਂ ਨੇ ਸਮੂਹ ਨੌਜੂਆਨਾਂ ਨੂੰ ਅਪੀਲ ਕੀਤੀ ਕਿ ਉਹ ਜੋਸ਼ ਦੇ ਨਾਲ ਹੋਸ਼ ਤੋਂ ਵੀ ਕੰਮ ਲੈਣ ਅਤੇ ਧਰਨੇ ਪ੍ਰਦਰਸ਼ਨ ਦੌਰਾਨ ਨੰਗੀਆਂ ਕਿਰਪਾਨਾਂ ਤੇ ਹੋਰ ਹਥਿਆਰਾਂ ਦਾ ਮੁਜਾਹਰਾ ਨਾ ਕਰਨ ਅਤੇ ਧਰਨੇ ਤੇ ਬੰਦ ਦੌਰਾਨ ਆਮ ਪਬਲਿਕ ਦੀਆਂ ਸਮੱਸਿਆਵਾਂ ਨੂੰ ਵੀ ਨਜ਼ਰ ਅੰਦਾਜ਼ ਨਾ ਕੀਤਾ ਜਾਵੇ।ਇਸ ਮੌਕੇ ਸ਼ਸ਼ਪਾਲ ਸਿੰਘ ਮੀਰਾਂਕੋਟ, ਲਖਬੀਰ ਸਿੰਘ ਸੇਖੌਂ, ਮਨਜੀਤ ਸਿੰਘ ਬਾਠ, ਜਸਪਾਲ ਸਿੰਘ ਲੁਧਿਆਣਾ, ਮਨਜੀਤ ਸਿੰਘ ਬੂਟਾ, ਬਲਵਿੰਦਰ ਸਿੰਘ ਰਾਜੋਕੇ, ਗੁਰਦੇਵ ਸਿੰਘ ਪੱਟੀ ਆਦਿ ਫੈਡਰੇਸ਼ਨ ਆਗੂ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media